31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਤੇਜ਼

Ad Position 21
No active advertisement
ਅਜੀਤ ਡੈਸਕ 04-11-2025
ਕਿਸ਼ਨਪੁਰਾ ਕਲਾਂ, 3 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਲੋਂ ਵੱਡੇ ਪੱਧਰ 'ਤੇ ਪ੍ਰਚਾਰ ਮੁਹਿੰਮ ਵਿੱਢੀ ਹੋਈ ਹੈ | ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਈ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਚੋਣ ਪ੍ਰਚਾਰ ਨੂੰ ਤੇਜ਼ ਕੀਤਾ | ਇਸ ਮੌਕੇ ਕਾਕਾ ਲੋਹਗੜ੍ਹ ਨਾਲ ਕਈ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੰੂ ਕਰਵਾਇਆ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਹਰ ਵਰਗ ਦੇ ਹਿਤਾਂ ਦੀ ਰੱਖਿਆ ਲਈ ਕੰਮ ਕੀਤਾ ਹੈ | ਇਸ ਮੌਕੇ ਪਾਰਟੀ ਵਰਕਰਾਂ ਨੇ ਇਲਾਕਾ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਤਰਨਤਾਰਨ ਦਾ ਵਿਕਾਸ ਸਿਰਫ਼ ਕਾਂਗਰਸ ਦੇ ਮਜ਼ਬੂਤ ਹੱਥਾਂ ਨਾਲ ਹੀ ਸੰਭਵ ਹੈ | ਕਈ ਪਿੰਡਾਂ ਦੇ ਲੋਕਾਂ ਨੇ ਵੀ ਕਰਨਬੀਰ ਸਿੰਘ ਬੁਰਜ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਚੋਣ ਦੌਰਾਨ ਤਰਨ ਤਾਰਨ ਹਲਕੇ 'ਚ ਸਿਆਸੀ ਗਤੀਵਿਧੀਆਂ ਤੇਜ਼ ਹੋ ਚੁੱਕੀਆਂ ਹਨ ਤੇ ਆਉਣ ਵਾਲੇ ਦਿਨਾਂ ਵਿਚ ਇਹ ਮੁਕਾਬਲਾ ਹੋਰ ਵੀ ਰੋਮਾਂਚਕ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿੰਦਗੀ 'ਚ ਕਿੰਨੇ ਵੀ ਹਨੇਰੇ, ਡਰ ਜਾਂ ਚੁਣੌਤੀਆਂ ਕਿਉਂ ਨਾ ਹੋਣ, ਉਨ੍ਹਾਂ ਦਾ ਸਾਹਮਣਾ ਹਿੰਮਤ, ਸਚਾਈ ਨਾਲ ਕਰੀਏ, ਤਾਂ... ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਕਿ੍ਕਟ ਅਕੈਡਮੀ ਦਾ ਉਦਘਾਟਨ
Ad Position 24