31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਚੇਅਰਮੈਨ ਦਵਿੰਦਰਪਾਲ ਸਿੰਘ ਤੇ ਚੇਅਰਮੈਨ ਸੰਜੀਵ ਸੈਣੀ ਨੇ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਤੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਸੈਣੀ ਨੇ ਮੋਗਾ ਜ਼ਿਲ੍ਹੇ ਦੀ ਸ਼ਾਨ ਤੇ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਉਸ ਦੀ ਸ਼ਾਨਦਾਰ ਜਿੱਤ ਲਈ ਉਸ ਨੂੰ , ਉਸ ਦੀ ਪੂਰੀ ਟੀਮ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਮੋਗਾ ਦਾ ਨਾਂਅ ਪੂਰੀ ਦੁਨੀਆ 'ਚ ਰੌਸ਼ਨ ਕੀਤਾ ਹੈ | ਉਸ ਤੇ ਉਸ ਦੀ ਪੂਰੀ ਟੀਮ ਨੇ 140 ਕਰੋੜ ਭਾਰਤੀਆਂ ਦਾ ਦਿਲ ਜਿੱਤ ਲਿਆ ਹੈ ਤੇ ਭਾਰਤੀ ਔਰਤ ਦੀ ਸ਼ਕਤੀ ਨੂੰ ਵੀ ਪੂਰੀ ਦੁਨੀਆ ਵਿਚ ਸਿੱਧ ਕੀਤਾ ਹੈ | ਭਾਰਤ ਦੇ ਇਤਿਹਾਸ 'ਚ ਹਰਮਨ ਤੇ ਪੂਰੀ ਟੀਮ ਦਾ ਨਾਂਅ ਸੁਨਹਿਰੇ ਅੱਖਰਾਂ ਵਿਚ ਲਿਖਿਆ ਜਾਵੇਗਾ | ਚੇਅਰਮੈਨ ਦਵਿੰਦਰਪਾਲ ਸਿੰਘ ਨੇ ਹਰਮਨ ਦੇ ਪਿਤਾ ਹਰਮਿੰਦਰ ਸਿੰਘ ਭੁੱਲਰ ਨੂੰ ਕੈਨੇਡਾ ਤੋਂ ਵਿਸ਼ੇਸ਼ ਤੌਰ 'ਤੇ ਵਧਾਈ ਭੇਜੀ | ਬਲੂਮਿੰਗ ਬਡਜ਼ ਦੇ ਚੇਅਰਮੈਨ ਸੰਜੀਵ ਸੈਣੀ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੂੰ ਮੋਗਾ ਵਿਚ ਪਹੁੰਚਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹਰਮਨਪ੍ਰੀਤ ਕੌਰ ਨੂੰ ਤਰੱਕੀ ਦੇ ਕੇ ਸਨਮਾਨਿਤ ਕੀਤਾ ਜਾਵੇ ਤਾਂ ਜੋ ਹੋਰ ਵੀ ਧੀਆਂ ਹਰਮਨਪ੍ਰੀਤ ਕੌਰ ਤੋਂ ਪ੍ਰੇਰਨਾ ਲੈ ਕੇ ਖੇਡਾਂ ਦੇ ਵਿਚ ਆਪਣਾ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਲਰਕ ਐਸੋਸੀਏਸ਼ਨ ਮੋਗਾ ਵਲੋਂ ਭਾਰਤੀ ਮਹਿਲਾ ਕਿ੍ਕਟ ਟੀਮ ਨੂੰ ਵਿਸ਼ਵ ਕੱਪ ਜਿੱਤਣ ਦੀਆਂ ਮੁਬਾਰਕਾਂ ਅਗਲੀ ਖ਼ਬਰ ਜ਼ਿੰਦਗੀ 'ਚ ਕਿੰਨੇ ਵੀ ਹਨੇਰੇ, ਡਰ ਜਾਂ ਚੁਣੌਤੀਆਂ ਕਿਉਂ ਨਾ ਹੋਣ, ਉਨ੍ਹਾਂ ਦਾ ਸਾਹਮਣਾ ਹਿੰਮਤ, ਸਚਾਈ ਨਾਲ ਕਰੀਏ, ਤਾਂ...
Ad Position 24