30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜ਼ਿਲ੍ਹਾ ਮੋਗਾ ਦੇ ਮਨਿਸਟਰੀਅਲ ਕਾਮਿਆਂ ਵਲੋਂ 7 ਨੂੰ ਹੋਣ ਵਾਲੇ ਰੋਸ ਮਾਰਚ ਦੀ ਤਿਆਰੀ ਕਰਨ ਲਈ ਮੀਟਿੰਗ

Ad Position 21
No active advertisement
ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਵਲੋਂ ਮੋਗਾ ਜ਼ਿਲ੍ਹੇ ਵਿਚ ਹਾਜ਼ਰ ਹੋ ਕੇ ਜ਼ਿਲ੍ਹਾ ਯੂਨਿਟ ਮੋਗਾ ਨਾਲ ਮਿਤੀ 7 ਨਵੰਬਰ ਨੂੰ ਤਰਨਤਾਰਨ ਵਿਖੇ ਹੋਣ ਵਾਲੇ ਰੋਸ ਮਾਰਚ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕੈਬਨਿਟ ਸਬ ਕਮੇਟੀ ਵਲੋਂ ਪਿਛਲੇ ਦਿਨੀਂ ਜਥੇਬੰਦੀ ਨਾਲ ਚੰਡੀਗੜ੍ਹ ਵਿਖੇ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ ਸੀ ਜੋ ਕਿ ਸੁਖਾਵੇਂ ਮਾਹੌਲ ਵਿਚ ਹੋਈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਦਾ ਸਮਾਂ ਹੋਣ ਵਾਲਾ ਹੈ ਪਰ ਸਰਕਾਰ ਵਲੋਂ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਹੀਂ ਕੀਤਾ ਗਿਆ ਜਿਸ ਕਰ ਕੇ ਮੁਲਾਜ਼ਮਾਂ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਨ ਲਈ ਜਥੇਬੰਦੀ ਵਲੋਂ 7 ਨਵੰਬਰ ਨੂੰ ਤਰਨਤਾਰਨ ਵਿਖੇ ਰੋਸ ਮਾਰਚ ਕਰ ਕੇ ਸਰਕਾਰ ਦੀਆਂ ਨੀਤੀਆਂ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਤਰਨਤਾਰਨ ਰੋਸ ਮਾਰਚ ਕਰਕੇ ਮੁਲਾਜ਼ਮ ਆਪਣਾ ਵਜੂਦ ਸਰਕਾਰ ਨੂੰ ਦਰਸਾਉਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਵਿਸ਼ਵਾਸ ਦਿਵਾਇਆ ਮੋਗਾ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਤਰਨਤਾਰਨ ਦੇ ਰੋਸ ਮਾਰਚ 'ਚ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕਰਨਗੇ | ਮੀਟਿੰਗ 'ਚ ਸੰਦੀਪ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ, ਹਰਜੀਤ ਜ਼ੀਰਾ ਸੀਨੀਅਰ ਮੀਤ ਪ੍ਰਧਾਨ, ਦਲਬੀਰ ਸਿੰਘ, ਹਰਜਿੰਦਰ ਸਿੰਘ, ਗੌਰਵ ਚਾਵਲਾ, ਨਿਤਿਸ਼ ਕੁਮਾਰ, ਮਨਿੰਦਰ ਸਿੰਘ, ਰਮਨ ਗਰਗ, ਹਰਪ੍ਰੀਤ ਸਿੰਘ, ਸੁਖਰਾਜ ਕੌਰ, ਕਰਮਜੀਤ ਕੌਰ, ਆਰਤੀ ਗਰਗ, ਵੀਰਪਾਲ ਕੌਰ, ਜਗਰਾਜ ਸਿੰਘ ਜਲਾਲਾਬਾਦੀ, ਹਰਜੋਤ ਸਿੰਘ ਭਿੰਡਰ, ਕਮਲਦੀਪ ਸਿੰਘ, ਰਮੇਸ਼ ਕੁਮਾਰ, ਬੇਅੰਤ ਸਿੰਘ, ਅਨਮੋਲ, ਗੁਰਸ਼ਰਨ ਸਿੰਘ, ਕੁਲਵੰਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਬਾਰ ਐਸੋਸੀਏਸ਼ਨ ਮੋਗਾ ਦੋ ਦਿਨਾ ਹੜਤਾਲ 'ਤੇ ਅਗਲੀ ਖ਼ਬਰ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਮਹਿਲਾ ਕਿ੍ਕਟ ਟੀਮ ਨੇ 25 ਸਾਲਾਂ ਬਾਅਦ ਇਤਿਹਾਸ ਰਚਿਆ-ਡਾ. ਸੀਮਾਂਤ ਗਰਗ
Ad Position 24