30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ

Ad Position 21
No active advertisement
ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ ਤੇ ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਵੀ ਮੌਜੂਦ ਸਨ | ਵਿਦਿਆਰਥੀਆਂ ਨੂੰ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂੰ ਕਰਵਾਉਣ ਲਈ ਗੁਰਦੁਆਰਾ ਸਾਹਿਬ ਲਿਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਘਰ 'ਚ ਮੱਥਾ ਟੇਕਿਆ, ਕੀਰਤਨ ਸੁਣਿਆ ਤੇ ਲੰਗਰ ਸੇਵਾ ਵਿਚ ਵੀ ਹਿੱਸਾ ਲਿਆ | ਅਧਿਆਪਕਾਂ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੱਚ ਬੋਲੋ, ਚੰਗੇ ਕਰਮ ਕਰੋ ਤੇ ਸਾਰਿਆਂ ਨਾਲ ਬਰਾਬਰ ਵਿਵਹਾਰ ਕਰੋ, ਬਾਰੇ ਜਾਣਕਾਰੀ ਦਿੱਤੀ | ਇਹ ਧਾਰਮਿਕ ਯਾਤਰਾ ਬੱਚਿਆਂ ਲਈ ਵਿੱਦਿਅਕ ਅਤੇ ਪ੍ਰੇਰਨਾਦਾਇਕ ਸੀ | ਸਾਰੇ ਵਿਦਿਆਰਥੀਆਂ ਨੇ ਸ਼ਾਂਤੀ ਅਤੇ ਸਕਾਰਾਤਮਿਕਤਾ ਦਾ ਅਨੁਭਵ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁਨੀਲ ਸ਼ਰਮਾ ਨੇ ਨਿਊਯਾਰਕ 'ਚ ਦੁਨੀਆਂ ਦੀ 7ਵੀਂ ਵੱਡੀ ਮੈਰਾਥਨ 'ਚ ਪੰਜਾਬ ਦਾ ਨਾਂਅ ਚਮਕਾਇਆ <br/> ਅਗਲੀ ਖ਼ਬਰ ਪਿੰਡ ਚੱਕ ਭੌਰੇ ਤੇ ਚੱਕ ਤਾਰੇ ਵਾਲਾ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਿਆ ਜਾਵੇ
Ad Position 24