01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੰਤ ਵਿਸਾਖਾ ਸਿੰਘ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਕਿਸ਼ਨਪੁਰਾ ਕਲਾਂ, 4 ਨਵੰਬਰ (ਅਮੋਲਕ ਸਿੰਘ ਕਲਸੀ)-ਜਥੇ. ਠਾਕੁਰ ਸਿੰਘ ਮਾਨ ਦੁਆਰਾ ਸਥਾਪਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਮੰਨੀ ਪ੍ਰਮੰਨੀ ਸਭ ਤੋਂ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਮੂਲ ਮੰਤਰ, ਜਪੁਜੀ ਸਾਹਿਬ ਤੇ ਕਰਨਵੀਰ ਸਿੰਘ ਕਲਸੀ, ਅਜੇਬੀਰ ਸਿੰਘ ਮਾਨ ਵਲੋਂ ਕੀਰਤਨ ਕੀਤਾ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਇਸ ਸਮੇਂ ਵਾਈਸ ਪਿ੍ੰਸੀਪਲ ਬਰਜੀਤ ਕੌਰ ਅਤੇ ਗੁਰਬਾਣੀ ਟੀਚਰ ਰਣਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਸਟਾਫ਼ ਦੇ ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਤੇ ਗੁਰਬਾਣੀ ਅਧਿਆਪਕਾ ਰਣਜੀਤ ਕੌਰ ਮਾਨ ਆਦਿ ਦੀ ਸਰਗਰਮ ਸ਼ਮੂਲੀਅਤ ਸਦਕਾ ਇਹ ਸਮਾਗਮ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਸੰਪੂਰਨ ਹੋਇਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਭਿੰਡਰ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24
No active advertisement