02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟ ਈਸੇ ਖਾਂ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025
ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਮਸੀਤਾਂ ਰੋਡ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਸੇਵਾਦਾਰਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੇਵਾਦਾਰਾਂ ਤੇ ਇਲਾਕਾ ਨਿਵਾਸੀ ਸੰਗਤਾਂ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਸਮੇਂ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕਰਕੇ ਨਗਰ ਦੀਆਂ ਵੱਖ-ਵੱਖ ਥਾਵਾਂ ਲਈ ਰਵਾਨਗੀ ਹੋਈ | ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਨਗਰ ਕੀਰਤਨ 'ਚ ਹਾਜ਼ਰੀ ਭਰ ਰਹੀਆਂ ਸਨ | ਇਸ ਮੌਕੇ ਪ੍ਰਬੰਧਕਾਂ ਤੇ ਸੇਵਾਦਾਰਾਂ ਵਿਚ ਅਮਰਜੀਤ ਸਿੰਘ ਸਿੱਧੂ, ਮੁੱਖ ਗ੍ਰੰਥੀ ਬਾਬਾ ਬਾਜ ਸਿੰਘ, ਸਮਾਜ ਸੇਵੀ ਡਾ. ਜਸਪਾਲ ਸਿੰਘ ਸੰਧੂ, ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ, ਸੋਨੂੰ ਬਾਵਾ ਤੇ ਹੋਰਨਾਂ ਨੇ ਦੱਸਿਆ ਕਿ 5 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਹੋਵੇਗਾ | ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਦਿਆਂ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸੰਸਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ 2364 ਤੇ 5994 ਦੀ ਭਰਤੀ ਤੁਰੰਤ ਪੂਰੀ ਕੀਤੀ ਜਾਵੇ-ਡੀ.ਟੀ.ਐਫ.
Ad Position 24
No active advertisement