ਬਾਘਾ ਪੁਰਾਣਾ, 4 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਿਟਲ ਬਰਡ ਕਾਨਵੈਂਟ ਸਕੂਲ ਮਾਣੂੰਕੇ ਤੇ ਕਿਡਜ਼ੀ ਮਾਣੂੰਕੇ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਕੀਰਤਨ ਨਾਲ ਹੋਈ ਜਿਸ ਨਾਲ ਪੂਰੇ ਸਕੂਲ ਦਾ ਵਾਤਾਵਰਨ ਬਹੁਤ ਹੀ ਅਧਿਆਤਮਕ ਰੰਗ 'ਚ ਰੰਗਿਆ ਗਿਆ ਜਿਸ ਉਪਰੰਤ ਸਕੂਲ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ | ਸਮਾਗਮ ਦੇ ਅੰਤ 'ਚ ਸਕੂਲ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ 'ਚ ਪਾਠ ਕਰਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਉਪਦੇਸ਼ ਦੀ ਸਿੱਖਿਆ ਪ੍ਰਾਪਤ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਰਿਪਨਦੀਪ ਕੌਰ, ਸੁਖਜੀਤ ਕੌਰ, ਗੁਰਪ੍ਰੀਤ ਕੌਰ, ਮੀਨੂੰ, ਰਮਨਦੀਪ ਕੌਰ, ਸੰਦੀਪ ਕੌਰ, ਚੰਦਨਦੀਪ ਕੌਰ, ਰਾਜਵਿੰਦਰ ਕੌਰ, ਅਮਨਜੋਤ ਕੌਰ, ਮਨਦੀਪ ਕੌਰ, ਕਮਲਪ੍ਰੀਤ ਕੌਰ, ਗੁਰਮੀਤ ਕੌਰ ਹਾਜ਼ਰ ਸਨ |