ਸਮਾਲਸਰ, 4 ਦਸੰਬਰ (ਗੁਰਜੰਟ ਕਲਸੀ ਲੰਡੇ)-ਸਬ ਤਹਿਸੀਲ ਸਮਾਲਸਰ ਤੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਆਗੂ ਹਰਵਿੰਦਰ ਸਿੰਘ ਧਾਲੀਵਾਲ ਨੇ ਭਾਜਪਾ ਦੇ ਕੌਮੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਸਮਾਲਸਰ ਹਲਕੇ ਅੰਦਰ ਭਾਜਪਾ ਦੀ ਕਤਾਰ ਦਿਨੋਂ ਦਿਨ ਲੰਬੀ ਹੋ ਰਹੀ ਹੈ | ਇਸ ਮੌਕੇ ਉਨ੍ਹਾਂ ਨੇ ਭਵਿੱਖ 'ਚ ਪਾਰਟੀ ਦੀਆਂ ਹਲਕਾ ਵਾਸੀਆਂ ਪ੍ਰਤੀ ਨੀਤੀਆਂ ਤੇ ਕੇਂਦਰ ਸਰਕਾਰ ਦੇ ਵਿਕਾਸਮਈ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ | ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਰਾਂ ਨੂੰ ਭਾਜਪਾ ਪਾਰਟੀ ਨੂੰ ਤੋਂ ਵੱਧ ਵੋਟਾਂ ਨਾਲ ਜਿਤਾਉਣ ਲਈ ਜ਼ਿੰਮੇਵਾਰੀ ਲਾਈ ਹੈ | ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨਾਲ ਹਲਕਾ ਸਮਾਲਸਰ ਦੇ ਮੰਡਲਾਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਸ਼ਾਮਿਲ ਸਨ |