02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਤਰਨ ਤਾਰਨ ਉਪ ਚੋਣ 'ਚ ਵਾਰਿਸ ਪੰਜਾਬ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਦੀ ਜਿੱਤ ਯਕੀਨੀ-ਗੁਰਜੰਟ ਭੁੱਟੋ ਰੋਡੇ

Ad Position 21
No active advertisement
ਅਜੀਤ ਡੈਸਕ 05-11-2025
ਬਾਘਾ ਪੁਰਾਣਾ, 4 ਨਵੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਭੁੱਟੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਤਰਨ ਤਾਰਨ ਹਲਕੇ 'ਚ ਹੋ ਰਹੀ ਉਪ ਚੋਣ 'ਚ ਵਾਰਿਸ ਪੰਜਾਬ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਭਾਰੀ ਲੀਡ ਨਾਲ ਜਿੱਤ ਦਰਜ ਕਰਨਗੇ | ਆਗੂਆਂ ਨੇ ਕਿਹਾ ਕਿ ਖ਼ਾਲਸਾ ਦੀ ਜਿੱਤ ਲੋਕਾਂ ਦੇ ਭਰੋਸੇ, ਜੁੜਾਅ ਤੇ ਜ਼ਮੀਨੀ ਸਤਰ 'ਤੇ ਕੀਤੇ ਗਏ ਉਨ੍ਹਾਂ ਦੇ ਕੰਮਾਂ ਦਾ ਨਤੀਜਾ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕ ਵਾਰਿਸ ਪੰਜਾਬ ਪਾਰਟੀ ਦੀ ਨੀਤੀਆਂ 'ਤੇ ਵਿਸ਼ਵਾਸ ਕਰਦੇ ਹਨ ਅਤੇ ਮਨਦੀਪ ਸਿੰਘ ਖ਼ਾਲਸਾ ਦੀ ਇਮਾਨਦਾਰ ਤੇ ਜੁਝਾਰੂ ਛਵੀ ਉਨ੍ਹਾਂ ਨੂੰ ਵੋਟਰਾਂ ਦੀ ਪਹਿਲੀ ਪਸੰਦ ਬਣਾ ਚੁੱਕੀ ਹੈ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਖ਼ਾਲਸਾ ਨੇ ਹਮੇਸ਼ਾ ਲੋਕਾਂ ਦੀਆਂ ਅਸਲ ਮੁਸ਼ਕਲਾਂ ਨੂੰ ਉਭਾਰਿਆ ਹੈ ਤੇ ਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਦੀ ਦੂਰ ਦਰਸ਼ੀ ਅਗਵਾਈ ਹੇਠ ਪਾਰਟੀ ਤੇਜ਼ੀ ਨਾਲ ਮਜ਼ਬੂਤੀ ਹਾਸਲ ਕਰ ਰਹੀ ਹੈ |
ਉਨ੍ਹਾਂ ਨੇ ਕਿਹਾ ਕਿ ਪਾਰਟੀ ਜਨਤਾ ਦੇ ਹੱਕਾਂ ਦੀ ਆਵਾਜ਼ ਬਣ ਚੁੱਕੀ ਹੈ ਤੇ ਲੋਕ ਵਿਚ ਅਕਾਲੀ ਵਿਚਾਰਧਾਰਾ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ | ਆਗੂਆਂ ਨੇ ਕਿਹਾ ਕਿ ਵਾਰਿਸ ਪੰਜਾਬ ਪਾਰਟੀ ਨਾਲ ਸਾਂਝੀ ਵਿਚਾਰਧਾਰਾ ਦੇ ਅਧਾਰ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਪੂਰੇ ਜੋਸ਼ ਨਾਲ ਤਰਨ ਤਾਰਨ ਦੀ ਉਪ ਚੋਣ ਵਿਚ ਖ਼ਾਲਸਾ ਦੇ ਹੱਕ 'ਚ ਪ੍ਰਚਾਰ ਕਰ ਰਹੀ ਹੈ |
ਅੰਤ 'ਚ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ ਪੰਜਾਬ ਦੀ ਮਾਣ-ਮਰਯਾਦਾ, ਖੇਤੀਬਾੜੀ, ਸਿੱਖ ਸਿਧਾਂਤ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਨਾਇਕ ਦਰਸ਼ਨ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਆਉਣ ਵਾਲੀ ਅਗਲੀ ਸਰਕਾਰ ਭਾਜਪਾ ਦੀ ਹੋਵੇਗੀ-ਧਾਲੀਵਾਲ
Ad Position 24
No active advertisement