ਨੱਥੂਵਾਲਾ ਗਰਬੀ, 4 ਨਵੰਬਰ (ਨਵਦੀਪ ਸਿੰਘ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੱਥੂਵਾਲਾ ਦੇ ਪੜ੍ਹਾਈ ਵਿਚ ਵਧੀਆ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਗੁਵਿੰਦਰ ਸਿੰਘ ਦੇ ਪਰਿਵਾਰ ਵਲੋਂ ਕਾਪੀਆਂ ਤੇ ਪੈਨਸਿਲਾਂ ਵੰਡੀਆਂ ਗਈਆਂ | ਇਸ ਮੌਕੇ ਗੁਵਿੰਦਰ ਸਿੰਘ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਗੇ ਤੋਂ ਵੀ ਇਹ ਸੇਵਾ ਜਾਰੀ ਰੱਖੀ ਜਾਵੇਗੀ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨੱਥੂਵਾਲਾ ਗਰਬੀ ਦੇ ਮੁੱਖ ਅਧਿਆਪਕ ਤੇ ਸਮੂਹ ਸਟਾਫ਼ ਹਾਜ਼ਰ ਸਨ ਤੇ ਇਹ ਸੇਵਾ ਕਰਨ ਤੇ ਸਕੂਲ ਦੇ ਮੁੱਖ ਅਧਿਆਪਕ ਵਲੋਂ ਇਸ ਪਰਿਵਾਰ ਦਾ ਧੰਨਵਾਦ ਕੀਤਾ |