02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ 'ਚ ਹਰ ਵਿਸ਼ੇਸ਼ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ | ਇਸ ਸੰਸਥਾ 'ਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ | ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਨੰਨੇ-ਮੁੰਨੇ ਬੱਚਿਆਂ ਵਲੋਂ 'ਸੁੱਖ ਤੇਰਾ ਦਿੱਤਾ ਲਹੀਐ' ਸ਼ਬਦ ਗਾ ਕੇ ਗੁਰੂ ਸਾਹਿਬ ਜੀ ਨੂੰ ਯਾਦ ਕੀਤਾ | ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਕਵੀਸ਼ਰੀ ਸਮੇਂ ਸਾਰੇ ਵਿਦਿਆਰਥੀ ਸਾਧ-ਸੰਗਤ ਦਾ ਰੂਪ ਨਜ਼ਰ ਆਏ | ਗੁਰੂ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਤੋਂ ਬਾਅਦ ਦਸਵੀਂ ਜਮਾਤ ਦੇ ਵਿਦਿਆਰਥੀ ਰਾਜਵਿੰਦਰ ਸਿੰਘ, ਪੰਜਵੀਂ ਜਮਾਤ ਦੀ ਵਿਦਿਆਰਥਣ ਨਿਮਰਤ ਤੇ ਪਹਿਲੀ ਜਮਾਤ ਦੀ ਵਿਦਿਆਰਥਣ ਸਿਮਰਤ ਨੇ ਆਪਣੀ ਕਵਿਤਾ ''ਭੈਣ ਨਾਨਕੀ ਨੂੰ ਦੱਸੀਏ'' ਪੇਸ਼ ਕੀਤੀ | ਇਸ ਸਮੇਂ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਵੀ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਧਾਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ-ਸਕੱਤਰ ਤੇ ਕੁਆਰਡੀਨੇਟਰਜ਼ ਨੇ ਵੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਤੇਜ਼ੀ ਨਾਲ ਜਾਰੀ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ
Ad Position 24
No active advertisement