02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦਿੱਲੀ ਕਾਨਵੈਂਟ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 05-11-2025
ਫ਼ਤਿਹਗੜ੍ਹ ਪੰਜਤੂਰ, 4 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਦੀ ਮੈਨੇਜਮੈਂਟ ਕਮੇਟੀ ਵਲੋਂ ਸਕੂਲ ਕੈਪਸ ਅੰਦਰ ਹਰ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ | ਇਸੇ ਹੀ ਸਬੰਧ 'ਚ ਸਿੱਖ ਇਤਿਹਾਸ ਨਾਲ ਜੁੜੇ ਹੋਏ ਹਰ ਇਕ ਤਿਉਹਾਰ ਤੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਸਰਵਨ ਕੀਤਾ ਗਿਆ ਤੇ ਨਾਲ ਹੀ ਨਾਲ ਬੱਚਿਆਂ ਦੁਆਰਾ ਕਵੀਸ਼ਰੀ ਪੇਸ਼ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਤੇ ਪਿ੍ੰਸੀਪਲ ਨਮਰਤਾ ਭੱਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਝਾਤ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਣ, ਵੱਡਿਆਂ ਦਾ ਸਤਿਕਾਰ ਕਰਨ, ਵੰਡ ਛਕਣ, ਨਾਮ ਜਪਣ ਤੇ ਕਿਰਤ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਵਧਾਈਆਂ-ਪੱਪੂ ਰਾਮੂੰਵਾਲਾ ਅਗਲੀ ਖ਼ਬਰ ਰਾਜਿੰਦਰਾ ਸਕੂਲ 'ਚ ਟਾਫੀ ਦਿਵਸ ਮਨਾਇਆ
Ad Position 24
No active advertisement