03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਵਧਾਈਆਂ-ਪੱਪੂ ਰਾਮੂੰਵਾਲਾ

Ad Position 21
No active advertisement
ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਆਖਿਆ ਕਿ ਕੇਂਦਰੀ ਏਜੰਸੀਆਂ ਦੇ ਇਸ਼ਾਰੇ 'ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੇ ਹੋਏ ਕੁੱਝ ਅਖੌਤੀ ਲੀਡਰ 'ਆਪ' ਦੀ ਗਿਣਤੀ ਦੇ ਬਰਾਬਰ ਵੀ ਸ਼੍ਰੋਮਣੀ ਕਮੇਟੀ ਮੈਂਬਰ ਪੂਰੇ ਨਹੀਂ ਕਰ ਸਕੇ | ਉਨ੍ਹਾਂ ਆਖਿਆ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਨੁਮਾਇੰਦੇ ਅੱਜ ਵੀ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਨ ਵਾਂਗ ਖੜੇ੍ਹ ਹਨ ਜਦੋਂ ਕਿ ਇੰਨਾ ਲੋਕਾਂ ਨੇ ਪੰਥਕ ਸਫ਼ਾਂ ਵਿਚ ਭੰਬਲਭੂਸਾ ਪੈਦਾ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ | ਇੰਨਾ ਦੇ ਉਮੀਦਵਾਰ ਨੂੰ ਪਿਛਲੇ ਚੋਣ ਵੇਲੇ ਦੇ 38 ਮੈਂਬਰਾਂ ਦੇ ਮੁਕਾਬਲੇ ਸਿਰਫ਼ 17 ਵੋਟਾਂ ਨਾਲ ਸਬਰ ਕਰਨਾ ਪਿਆ |
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦਿੱਲੀ ਕਾਨਵੈਂਟ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24
No active advertisement