03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਟੂਰ

Ad Position 21
No active advertisement
ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਟੂਰ ਸਾਡਾ ਪਿੰਡ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਦੀ ਅਗਵਾਈ ਅਧੀਨ ਲਿਜਾਇਆ ਗਿਆ | ਜਿੱਥੇ ਵਿਦਿਆਰਥਣਾਂ ਨੂੰ ਸੱਭਿਆਚਾਰਕ ਵਿਰਸੇ ਨਾਲ ਸਬੰਧਿਤ ਚੀਜ਼ਾਂ ਤੇ ਥਾਵਾਂ ਬਾਰੇ ਜਾਣੂੰ ਕਰਵਾਇਆ ਗਿਆ | ਵਿਦਿਆਰਥਣਾਂ ਨੇ ਇਸ ਟੂਰ ਦੌਰਾਨ ਖ਼ੂਬ ਅਨੰਦ ਮਾਣਦਿਆਂ ਪੰਜਾਬੀ ਸੱਭਿਆਚਾਰ ਦੀ ਅਮੀਰ ਝਲਕ ਵੇਖੀ | ਇਸ 'ਚ ਅਧਿਆਪਕਾਂ ਦੁਆਰਾ ਵਿਦਿਆਰਥਣਾਂ ਨੂੰ ਪੰਜਾਬੀ ਖਾਣਾ, ਪੁਰਾਣਾ ਪੰਜਾਬੀ ਸਿਨੇਮਾ, ਤੰਦ ਤਾਣੀਆਂ, ਗਲੀਚੇ, ਦਰੀਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਸੱਭਿਆਚਾਰਕ ਗੀਤਾਂ, ਲੋਕ ਖੇਡਾਂ, ਘੁਮਿਆਰ, ਲੁਹਾਰ ਤੇ ਤਰਖਾਣ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ | ਪਿ੍ੰਸੀਪਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਦੇ ਨਾਲ-ਨਾਲ ਸਾਡੇ ਸੱਭਿਆਚਾਰਕ ਵਿਰਸੇ ਨਾਲ ਵੀ ਜੋੜਦੇ ਹਨ | ਇਸ ਸਮੇਂ ਸਮੂਹ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਾਰਡਬੰਦੀ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦੀਆਂ ਹਨ ਸਰਕਾਰਾਂ-ਅਜੇ ਸੂਦ
Ad Position 24
No active advertisement