03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜ਼ਿਲ੍ਹੇ 'ਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਮੋਗਾ ਵਿਚ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਂ ਫਿਰ ਨਸ਼ਾ ਛੁਡਾਊ ਕੇਂਦਰਾਂ ਦੀ ਦਸ਼ਾ ਸੁਧਾਰਨ ਦੇ ਖੇਤਰ 'ਚ ਅਹਿਮ ਕਦਮ ਪੁੱਟੇ ਜਾ ਰਹੇ ਹਨ | ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਬੰਧਿਤ ਵਿਭਾਗਾਂ ਨਾਲ ਮਿਲ ਕੇ ਕੀਤੇ ਪਿੰਡਾਂ ਦੇ ਦੌਰੇ, ਨਸ਼ਿਆਂ ਦੇ ਹਾਟਸਪਾਟ ਸਥਾਨਾਂ ਦੇ ਦੌਰੇ, ਮੀਟਿੰਗਾਂ ਆਦਿ ਨਾਲ ਨਸ਼ਿਆਂ ਨੂੰ ਠੱਲ੍ਹ ਪਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਸਥਾਨਕ ਮੀਟਿੰਗ ਹਾਲ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਹੁਣ ਤੱਕ ਲਗਭਗ ਸਾਰੇ ਪਿੰਡਾਂ ਤੇ ਵਾਰਡਾਂ ਨੂੰ ਜਾਗਰੂਕ ਕਰ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿਚ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦਾ ਗਠਨ ਮੁਕੰਮਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਅਗਲੇ ਪੜ੍ਹਾਅ ਵਿਚ ਨਵੰਬਰ ਤੋਂ ਸ਼ੁਰੂ ਹੋ ਕੇ ਇਨ੍ਹਾਂ ਕਮੇਟੀ ਮੈਂਬਰਾਂ ਲਈ ਸਿਖਲਾਈ ਸੈਸ਼ਨ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਗਿਆਨ ਦਿੱਤਾ ਜਾ ਸਕੇ | ਜ਼ਿਲ੍ਹੇ ਵਿਚ 6 ਅਤੇ 7 ਨਵੰਬਰ ਨੂੰ ਸਿਖਲਾਈ ਕੈਂਪ ਲਾਏ ਜਾਣਗੇ | ਪੇਂਡੂ ਡਿਫੈਂਸ ਕਮੇਟੀਆਂ ਦੇ ਸਰਗਰਮ ਵਲੰਟੀਅਰਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਨਸ਼ਾ ਛੁਡਾਊ ਕੇਂਦਰ ਜਨੇਰ 'ਚ ਹਰੇਕ ਲੋੜਵੰਦ ਵਿਅਕਤੀ ਦੀ ਨਸ਼ਾ ਛੁਡਾਉਣ ਵਿਚ ਮਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦਾ ਜਾਤੀ ਪ੍ਰਤੀ ਚਿਹਰਾ ਹੋਇਆ ਨੰਗਾ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਟੂਰ
Ad Position 24
No active advertisement