03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਾਂਗਰਸ ਦਾ ਜਾਤੀ ਪ੍ਰਤੀ ਚਿਹਰਾ ਹੋਇਆ ਨੰਗਾ-ਵਿਧਾਇਕ ਬਿਲਾਸਪੁਰ

Ad Position 21
No active advertisement
ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਰਾਜਾ ਵੜਿੰਗ ਵਲੋਂ ਕੀਤੀ ਮਜ਼੍ਹਬੀ ਸਿੱਖ ਭਾਈਚਾਰੇ ਦੇ ਆਗੂ ਸਵਰਗੀ ਬੂਟਾ ਸਿੰਘ ਕੇਂਦਰੀ ਗ੍ਰਹਿ ਮੰਤਰੀ ਤੇ ਇਤਰਾਜ਼ਯੋਗ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮਜ਼੍ਹਬੀ ਸਿੱਖ ਮਾਰਸ਼ਲ ਕੌਮ ਹੈ ਤੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਮਜ਼੍ਹਬੀ ਸਿੱਖ ਭਾਈਚਾਰੇ ਦੀਆਂ ਹਨ | ਜੇਕਰ ਸਿੱਖ ਇਤਿਹਾਸ ਨੂੰ ਵਾਚਿਆ ਜਾਵੇ ਤਾਂ ਇਸ ਭਾਈਚਾਰੇ ਦਾ ਇਤਿਹਾਸ ਵਿਚ ਬਹੁਤ ਵਡਮੁੱਲਾ ਯੋਗਦਾਨ ਹੈ | ਪਰ ਰਾਜਾ ਵੜਿੰਗ ਦੀ ਜਾਤ ਦੀ ਪ੍ਰਤੀ ਮਾੜੀ ਸੋਚ ਦਰਸਾਉਂਦੀ ਹੈ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਨੂੰ ਜਾਤਾਂ ਪਾਤਾਂ ਵਿਚ ਵੰਡਿਆ ਹੈ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸਮੁੱਚੇ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਜੇਕਰ ਅਜਿਹੀ ਸੂਰਤ ਵਿਚ ਰਾਜਾ ਵੜਿੰਗ ਮੁਆਫ਼ੀ ਨਹੀਂ ਮੰਗਦੇ ਤਾਂ ਆਮ ਆਦਮੀ ਪਾਰਟੀ ਭਾਈਚਾਰੇ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢੇਗੀ |
Ad Position 22
No active advertisement
ਪਿਛਲੀ ਖ਼ਬਰ ਆਰਸੇਟੀ ਮੋਗਾ 35 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ 12 ਨੂੰ -ਗਿਆਨ ਸਿੰਘ
Ad Position 24
No active advertisement