05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡੇਂਗੂ ਤੋਂ ਬਚਾਅ ਲਈ ਫੌਗਿੰਗ ਤੇ ਦਵਾਈ ਦਾ ਛਿੜਕਾਅ ਕਰਵਾਇਆ ਜਾ ਰਿਹਾ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਗੁਰਤੇਜ ਸਿੰਘ ਬੱਬੀ)-ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਅਤੇ ਜ਼ਿਲ੍ਹੇ ਅੰਦਰ ਫੌਗਿੰਗ ਤੇ ਦਵਾਈ ਦਾ ਛਿੜਕਾਅ ਲਗਾਤਾਰ ਕਰਵਾਇਆ ਜਾ ਰਿਹਾ ਹੈ | ਇਸ ਮਹੀਨੇ 10 ਡੇਂਗੂ ਪਾਜ਼ੀਟਿਵ ਮਰੀਜ ਆਏ | ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੇ ਸੁਝਾਅ ਮੰਨਣ ਤੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਫ ਪਾਣੀ ਵਾਲੀਆਂ ਥਾਵਾਂ ਤੇ ਪਾਣੀ ਰੁਕਣ ਵਾਲੀਆ ਥਾਵਾਂ 'ਤੇ ਡੇਂਗੂ ਦੇ ਮੱਛਰ ਤੋਂ ਬਚਾਅ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ ਪਾਣੀ ਵਿਚ ਪਨਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਡਾ. ਨਰੇਸ਼ ਆਮਲਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਰਾਜਾ ਵੜਿੰਗ ਦੀ ਦਲਿਤਾਂ ਪ੍ਰਤੀ ਨਫਰਤ ਖੁੱਲ੍ਹ ਕੇ ਸਾਹਮਣੇ ਆਈ-ਮੁਖਤਿਆਰ ਸਿੰਘ ਸੰਧੂ
Ad Position 24
No active advertisement