25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ

Ad Position 21
No active advertisement
ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੋਗਾ ਦੀ ਅਦਾਲਤ ਨੇ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜ ਜਾਣਿਆਂ ਨੂੰ ਸਬੂਤਾਂ ਦੀ ਘਾਟ ਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਜਾਣਕਾਰੀ ਮੁਤਾਬਿਕ ਥਾਣਾ ਕੋਟ ਈਸੇ ਖਾਂ ਵਿਖੇ ਜਸਵਿੰਦਰ ਸਿੰਘ ਉਰਫ਼ ਜੱਸ ਵਾਸੀ ਪਿੰਡ ਮੰਦਰ ਨੇ 3 ਨਵੰਬਰ 2021 ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਤ ਸਾਢੇ ਅੱਠ ਵਜੇ ਦੇ ਕਰੀਬ ਜਦ ਉਹ ਖੜਕਾ ਹੋਣ 'ਤੇ ਬਾਹਰ ਆਇਆ ਤਾਂ ਪੁਰਾਣੀ ਰੰਜਸ਼ ਤਹਿਤ ਪਿੰਡ ਦੇ ਹੀ ਅਰਸ਼ਦੀਪ ਸਿੰਘ ਉਰਫ਼ ਅਰਸ਼, ਅਨਮੋਲਪ੍ਰੀਤ ਸਿੰਘ, ਭੁਪਿੰਦਰ ਸਿੰਘ ਆਪਣੇ ਕੁਝ ਸਾਥੀਆਂ ਨਾਲ ਆਏ ਤੇ ਉਨ੍ਹਾਂ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤੇ ਫਾਇਰ ਵੀ ਕੀਤੇ ਤਾਂ ਪੁਲਿਸ ਨੇ ਇਸ ਮਾਮਲੇ ਵਿਚ ਕੁੱਲ ਛੇ ਜਾਣਿਆਂ ਨੂੰ ਨਾਮਜ਼ਦ ਕਰਕੇ ਅੰਡਰ ਸੈਕਸ਼ਨ 307 ਅਤੇ ਅਸਲਾ ਆਰਮ ਐਕਟ ਤਹਿਤ ਤੇ ਹੋਰ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ | ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਸੀ | ਅੱਜ ਇਸ ਕੇਸ ਦੀ ਸੁਣਵਾਈ ਕਰਦਿਆਂ ਬਚਾਅ ਪੱਖ ਦੇ ਵਕੀਲ ਡੇਵਿਡ ਅਗਰਵਾਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਇਸ ਮਾਮਲੇ ਵਿਚ ਪੰਜ ਜਾਣਿਆਂ ਨੂੰ ਮਾਣਯੋਗ ਅਦਾਲਤ ਨੇ ਬਰੀ ਕਰਨ ਦੇ ਆਦੇਸ਼ ਦੇ ਦਿੱਤੇ ਜਦ ਕਿ ਇਸੇ ਮਾਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇਕ ਵਿਅਕਤੀ ਪੀਓ ਚੱਲਿਆ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪਟਾਕਾ ਸਾਇਲੈਂਸਰ ਉਤਾਰੇ, ਨੌਂ ਪਾਰਕਿੰਗ ਗੱਡੀਆਂ ਦੇ ਕੱਟੇ ਚਲਾਨ-ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ ਅਗਲੀ ਖ਼ਬਰ 25 ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਮੁਕੰਮਲ
Ad Position 24