25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ਼ ਕਲੱਬ ਵਲੋਂ ਖ਼ੂਨਦਾਨ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਆਫ਼ ਮੋਗਾ ਵਿਸ਼ਾਲ ਇੰਟਰਨੈਸ਼ਨਲ ਡਿਸਟਿ੍ਕਟ 321-ਐਫ, ਮੋਗਾ ਪੁਲਿਸ ਤੇ ਸਮਾਈਲ ਵੁਮੈਨ ਵੈਲਫੇਅਰ ਫਾਊਾਡੇਸ਼ਨ ਸੁਸਾਇਟੀ ਮੋਗਾ ਵਲੋਂ ਨੌਵੀਂ ਪਾਤਸ਼ਾਹੀ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 23 ਨਵੰਬਰ ਐਤਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੋਪਾਲ ਗਊਸ਼ਾਲਾ ਦੇ ਪ੍ਰੈਜ਼ੀਡੈਂਟ ਰਵਿੰਦਰ ਗੋਇਲ ਸੀ.ਏ. ਚੇਅਰਮੈਨ ਬਾਬਾ ਕੁੰਦਨ ਸਿੰਘ ਲਾਅ ਕਾਲਜ ਤੇ ਲਾਇਨਜ਼ ਮੋਗਾ ਵਿਸ਼ਾਲ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੇ ਮੁੱਖ ਮਹਿਮਾਨ ਮੋਗਾ ਜ਼ਿਲ੍ਹੇ ਦੇ ਐਸ.ਐਸ.ਪੀ. ਅਜੇ ਗਾਂਧੀ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਨੂੰ ਲੈ ਕੇ ਕਲੱਬ ਦੇ ਵਲੰਟੀਅਰ ਤੇ ਗਊਸ਼ਾਲਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਖ਼ੂਨਦਾਨ ਨੂੰ ਲੈ ਕੇ ਮੋਗਾ ਸ਼ਹਿਰ ਤੇ ਇਲਾਕੇ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਐਮ.ਜੇ.ਐਫ. ਲਾਇਨਜ਼ ਅਜੇ ਜਿੰਦਲ, ਵਾਈਸ ਡਿਸਟਿ੍ਕਟ ਗਵਰਨਰ ਤੇ ਐਮ.ਜੇ.ਐਫ. ਲਾਇਨਜ਼ ਚਰਨਜੀਤ ਸਿੰਘ ਭੰਡਾਰੀ ਰਿਜਨ ਚੇਅਰਪਰਸਨ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਹੋਟਲ ਗੋਲਡ ਕੋਸਟ ਮੋਗਾ ਵਿਖੇ ਦੋ ਰੋਜ਼ਾ ਪ੍ਰਦਰਸ਼ਨੀ ਅੱਜ ਤੋਂ ਅਗਲੀ ਖ਼ਬਰ ਪਟਾਕਾ ਸਾਇਲੈਂਸਰ ਉਤਾਰੇ, ਨੌਂ ਪਾਰਕਿੰਗ ਗੱਡੀਆਂ ਦੇ ਕੱਟੇ ਚਲਾਨ-ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ
Ad Position 24