25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਹਾਸਿਲ ਕੀਤੇ 6 ਬੈਂਡ

Ad Position 21
No active advertisement
ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ 'ਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਕਲਾਸ ਦਾ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਓਵਰਆਲ 6 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਆਤਮ ਨਿਰਭਰ ਭਾਰਤ ਤਹਿਤ ਸਵਦੇਸ਼ੀ ਵਸਤਾਂ ਵਰਤਣ ਤੇ ਖ਼ਰੀਦਣ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸਾਬਕਾ ਸਰਪੰਚ ਨੰਬਰਦਾਰ ਹਰਭਜਨ ਸਿੰਘ ਬੁੱਟਰ ਨਮਿਤ ਸ਼ਰਧਾਂਜਲੀ ਸਮਾਗਮ
Ad Position 24