ਸਮਾਧ ਭਾਈ, 21 ਨਵੰਬਰ (ਜਗਰੂਪ ਸਿੰਘ ਸਰੋਆ)-ਸਰਕਾਰੀ ਹਾਈ ਸਕੂਲ ਨਾਨਕਸਰ ਘੋਲੀਆ ਕਲਾਂ ਵਿਖੇ ਨੈਤਿਕ ਸਿੱਖਿਆ ਦੀ ਪ੍ਰੀਖਿਆ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਕੂਲ ਮੁਖੀ ਤੇਜਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਅੰਤਰ ਸਕੂਲ ਯੁਵਕ ਮੇਲੇ 'ਚ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ ਤੇ ਜਸਕਰਨ ਸਿੰਘ ਨੇ ਕਵਿਤਾ ਉਚਾਰਨ ਮੁਕਾਬਲੇ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਤੇ ਸਕੂਲ ਦੇ ਸਮੁੱਚੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਹਲਾਸ਼ੇਰੀ ਦਿੰਦਿਆਂ ਭਵਿੱਖ ਵਿਚ ਅਜਿਹੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਚਮਕੌਰ ਸਿੰਘ ਬਾਘੇਵਾਲੀਆ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਲਵਪ੍ਰੀਤ ਸ਼ਰਮਾ, ਬਲਜਿੰਦਰ ਕੌਰ, ਰਜਵੰਤ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ, ਆਂਚਲ ਕਾਲੜਾ, ਗਗਨਦੀਪ ਕੌਰ, ਜਸਬੀਰ ਕੌਰ ਆਦਿ ਹਾਜ਼ਰ ਸਨ |