ਮੋਗਾ, 21 ਨਵੰਬਰ (ਅਸ਼ੋਕ ਬਾਂਸਲ)-ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਮੋਗਾ ਦੀ ਇਕ ਪਲੇਠੀ ਮੀਟਿੰਗ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਹੋਈ, ਜਿਸ 'ਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਜਗਮੀਤ ਸਿੰਘ ਡੀ.ਪੀ.ਈ. ਨੇ ਆਉਣ ਵਾਲੇ ਸਮੇਂ ਵਿਚ ਐਸੋਸੀਏਸ਼ਨ ਨੂੰ ਮਜ਼ਬੂਤ ਕਰਨ, ਮੋਗਾ ਜ਼ਿਲੇ੍ਹ ਦੇ ਸਾਰੇ ਜ਼ੋਨਾਂ 'ਚ ਐਸੋਸੀਏਸ਼ਨ ਇਕਾਈਆਂ ਬਣਾਉਣਾ ਤੇ ਮੋਗਾ ਜ਼ਿਲੇ੍ਹ ਦੇ ਸਾਰੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਹਾਜ਼ਰ ਇੰਦਰਪਾਲ ਸਿੰਘ ਢਿੱਲੋਂ ਜਨਰਲ ਸਕੱਤਰ ਸਟੇਟ ਬਾਡੀ ਤੇ ਜ਼ਿਲ੍ਹਾ ਡੀ.ਐਸ.ਈ. ਬਲਵਿੰਦਰ ਸਿੰਘ ਬੈਂਸ ਨੇ ਬੋਲਦਿਆਂ ਐਸੋਸੀਏਸ਼ਨ ਨੂੰ ਇਕੱਤਰ ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਸੁਝਾਅ ਦਿੱਤੇ ਅਤੇ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਬੱਚੇ ਤੇ ਅਧਿਆਪਕਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਅਗਾੳਾੂ ਰਣਨੀਤੀ ਉਲੀਕਣ ਲਈ ਕਿਹਾ | ਇਸ ਮੌਕੇ ਹਰਪ੍ਰਤਾਪ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਨਵਦੀਪ ਸਿੰਘ, ਏਕਮ ਸਿੰਘ, ਜਗਜੀਤ ਸਿੰਘ, ਹਰਜੀਤ ਕੌਰ, ਜਸਪਾਲ ਕੌਰ, ਜਗਬੀਰ ਸਿੰਘ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਕੀਰਤ ਸਿੰਘ, ਗੁਰਚਰਨ ਸਿੰਘ, ਕਰਨਵੀਰ ਸਿੰਘ ਅਤੇ ਹੋਰ ਸਰੀਰਕ ਸਿਖਿਆ ਅਧਿਆਪਕ ਹਾਜ਼ਰ ਹੋਏ |