25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-11-2025
ਨੱਥੂਵਾਲਾ ਗਰਬੀ, 21 ਨਵੰਬਰ (ਨਵਦੀਪ ਸਿੰਘ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ ਦੀ ਪ੍ਰਧਾਨਗੀ ਹੇਠ ਪਿੰਡ ਨੱਥੂਵਾਲਾ ਗਰਬੀ ਵਿਖੇ ਕੀਤੀ ਗਈ | ਜਿਸ 'ਚ ਸੂਬਾ ਆਗੂ ਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਵੀ ਹਾਜ਼ਰ ਹੋਏ | ਜਾਣਕਾਰੀ ਦਿੰਦਿਆਂ ਬਲਾਕ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਦੱਸਿਆ ਕਿ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਮੋਰਚੇ ਦੀ ਪੰਜਵੀਂ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਵਲੋਂ ਮੰਨੀਆਂ ਮੰਗਾਂ ਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਕੀਤੀ ਗਈ ਹੈ | ਧਰਨੇ 'ਚ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਵਾਈ ਜਾਵੇਗੀ | ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਆਖਿਆ ਕਿ 22 ਨਵੰਬਰ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੇ ਸਕੱਤਰ ਤਿ੍ਪਤੀ (ਦੇਵ) ਸਮੇਤ ਕੇਂਦਰੀ ਕਮੇਟੀ ਮੈਂਬਰਾਂ ਨੂੰ ਮੋਦੀ ਹਕੂਮਤ ਦੁਆਰਾ ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਜਾਣ ਖ਼ਿਲਾਫ਼ ਮੋਗਾ ਦੇ ਨੇਚਰ ਪਾਰਕ ਵਿਚ ਇਕੱਠੇ ਹੋ ਕੇ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਤੇ ਰੋਸ ਮੁਜ਼ਾਹਰੇ ਵਿਚ ਵੀ ਬਾਘਾ ਪੁਰਾਣਾ ਬਲਾਕ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਬਲਾਕ ਦੇ ਸਹਿ ਸਕੱਤਰ ਬਲਜੀਤ ਸਿੰਘ ਲੰਡੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਪੀ.ਪੀ.ਪੀ. ਦੇ ਮੋਡ ਤਹਿਤ ਨਿੱਜੀ ਹੱਥਾਂ ਵਿਚ ਦੇਣ ਲਈ ਮੋਗਾ, ਫ਼ਿਰੋਜ਼ਪੁਰ, ਰਾਜਪੁਰਾ ਗੁਰਦਾਸਪੁਰ ਅਤੇ ਮੂਨਕ ਦੇ ਸਿਵਲ ਹਸਪਤਾਲਾਂ ਨੂੰ ਨਿੱਜੀ ਖੇਤਰ ਵਿਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ | ਮੀਟਿੰਗ ਵਿਚ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ,ਸਹਿ ਸਕੱਤਰ ਬਲਜੀਤ ਸਿੰਘ ਲੰਡੇ,ਵਿੱਤ ਸਕੱਤਰ ਜਗਵਿੰਦਰ ਕੌਰ ਰਾਜੇਆਣਾ, ਬੂਟਾ ਸਿੰਘ ਰਾਜੇਆਣਾ, ਬਲਕਰਨ ਸਿੰਘ, ਅਮਨਪ੍ਰੀਤ ਸਿੰਘ ਵੈਰੋਕੇ, ਨਿਰਮਲ ਸਿੰਘ, ਜਸਪਾਲ ਸਿੰਘ ਨੱਥੂਵਾਲਾ, ਸਰਬਜੀਤ ਸਿੰਘ ਲੰਗੇਆਣਾ, ਗੁਰਮੇਲ ਸਿੰਘ ਲੰਡੇ, ਕਰਮਜੀਤ ਸਿੰਘ, ਚਰਨਜੀਤ ਸਿੰਘ,ਬਲਦੇਵ ਸਿੰਘ ਛੋਟਾ ਘਰ, ਸਤਵਿੰਦਰ ਸਿੰਘ ਚੋਟੀਆਂ ਠੋਬਾ, ਹਰਜਿੰਦਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਐੱਸ. ਪੀ. ਸਨਦੀਪ ਸਿੰਘ ਮੰਡ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਦੀ ਮੀਟਿੰਗ
Ad Position 24