ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਆਣਾ ਗਰਬੀ 'ਚ ਸਰਪੰਚ ਜਗਸੀਰ ਸਿੰਘ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ 28 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਸਟੇਡੀਅਮ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਇਸ ਮੌਕੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਤੇ ਸਮੁੱਚੀ ਗਰਾਮ ਪੰਚਾਇਤ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪੰਚ ਰਾਜਵਿੰਦਰ ਸਿੰਘ, ਨੰਬਰਦਾਰ ਗੁਰਸੇਵਕ ਸਿੰਘ ਤੋਂ ਇਲਾਵਾ ਪਿੰਡ ਦੇ ਵਸਨੀਕ ਮੌਜੂਦ ਸਨ |