24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਸ੍ਰੀ ਸਹਿਜ ਪਾਠ ਸੰਪੂਰਨਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੀਬੀ ਅਮਨਦੀਪ ਕੌਰ ਤੇ ਭਾਈ ਰਤਨ ਸਿੰਘ ਦੇ ਸਹਿਯੋਗ ਨਾਲ ਗੁਰਦੁਆਰਾ ਅੰਗੀਠਾ ਸਾਹਿਬ, ਮਾਤਾ ਦਮੋਦਰੀ ਮਹਿਲ ਸ੍ਰੀ ਹਰਿਗੋਬਿੰਦ ਸਾਹਿਬ ਜੀ ਵਿਖੇ ਸਹਿਜ ਪਾਠ ਸੰਪੂਰਨਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਦੇ ਕੀਰਤਨ ਨਾਲ ਆਤਮਿਕ ਅਨੁਭੂਤੀ ਪ੍ਰਾਪਤ ਕੀਤੀ | ਸਮਾਗਮ 'ਚ ਮਾਤਾ ਦਮੋਦਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਵੀਸ਼ਰੀ ਪੇਸ਼ ਕਰਦੇ ਹੋਏ ਸੰਗਤਾਂ ਦਾ ਮਨ ਮੋਹ ਲਿਆ | ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੇ ਪਾਠ ਸੇਵਾ ਵਿਚ ਨਿਮਰਤਾ ਨਾਲ ਜੁੜ ਕੇ ਗੁਰਬਾਣੀ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ | ਇਸ ਮੌਕੇ ਸਤਨਾਮ ਸਿੰਘ ਸਲੋਪੁਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਇਤਿਹਾਸਕ ਤੇ ਅਧਿਆਤਮਿਕ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਸਾਹਿਬ ਦੀ ਕੁਰਬਾਨੀ ਦੇ ਮਹੱਤਵ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ ਸਚਾਈ ਅਤੇ ਸੇਵਾ ਦੇ ਰਾਹ 'ਤੇ ਤੁਰਨ ਦਾ ਸੰਦੇਸ਼ ਵੀ ਦਿੱਤਾ | ਸਮਾਗਮ ਦੌਰਾਨ ਸੰਗਤ ਦਾ ਜੋਸ਼ ਅਤੇ ਸਮਰਪਣ ਕਾਬਿਲ-ਏ-ਤਾਰੀਫ਼ ਰਿਹਾ | ਸ੍ਰੀ ਸਹਿਜ ਪਾਠ ਸੇਵਾ ਵਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਸਹਿਯੋਗੀਆਂ ਅਤੇ ਹਾਜ਼ਰੀ ਭਰਨ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ ਅਗਲੀ ਖ਼ਬਰ ਨਿਊ ਟਾਊਨ 'ਚ ਮਾਂ ਚਿੰਤਪੁਰਨੀ ਦੀ ਪਵਿੱਤਰ ਜੋਤ ਦਾ ਸਵਾਗਤ
Ad Position 24