23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

-ਮਾਮਲਾ ਜ਼ਿਲ੍ਹਾ ਮਜ਼ਦੂਰ ਆਗੂ ਨੂੰ ਇਨਸਾਫ਼ ਦਿਵਾਉਣ ਦਾ- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਥਾਣੇ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 22-11-2025
ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)-ਸ਼ਹਿਰ 'ਚ ਵਾਹਨਾਂ ਦੀ ਆਵਾਜਾਈ ਉਸ ਸਮੇਂ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਈ ਜਦੋਂ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ 'ਚ ਪੁਲਿਸ ਸਟੇਸ਼ਨ ਦੇ ਮੂਹਰੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਲਗਾ ਦਿੱਤਾ ਗਿਆ | ਇਸ ਸਮੇਂ ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਮਾਣੂੰਕੇ ਤੋਂ ਇਲਾਵਾ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਰਾਮਾ ਨਾਲ ਬੀਤੇ ਦਿਨੀਂ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਦੇ ਖ਼ਿਲਾਫ਼ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ. ਐਸ.ਪੀ. ਅਨਵਰ ਅਲੀ ਨੂੰ ਕਾਰਵਾਈ ਲਈ ਬੀਤੇ ਦਿਨੀਂ ਮੰਗ ਪੱਤਰ ਰਾਹੀਂ ਲਿਖਤੀ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਕੋਈ ਵੀ ਕਾਰਵਾਈ ਨਾ ਹੋਣ ਕਾਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ | ਇਸ ਸਮੇਂ ਹਰਬੰਸ ਸਿੰਘ ਰੋਡੇ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ, ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਬਲਜਿੰਦਰ ਸਿੰਘ ਧਾਲੀਵਾਲ, ਸਤਨਾਮ ਸਿੰਘ ਡਾਲਾ, ਰਾਜਦੀਪ ਸਿੰਘ ਰਾਊਕੇ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਵੀ ਅੱਗੇ ਤੱਕ ਲਿਜਾਇਆ ਜਾਵੇਗਾ | ਇਸ ਸਬੰਧੀ ਜਦੋਂ ਥਾਣਾ ਮੁਖੀ ਰਾਜ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਕੇਸ ਦੀ ਬਾਰੀਕੀ ਨਾਲ ਛਾਣਬੀਣ ਕਰਦਿਆਂ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮੋਗਾ ਤੋਂ ਕੋਟਕਪੂਰਾ ਤੱਕ ਰੇਲ ਲਾਈਨ ਬਣਾਉਣ ਦੀ ਮੰਗ ਉੱਠਣ ਲੱਗੀ ਅਗਲੀ ਖ਼ਬਰ ਬਾਬਾ ਕੁਲਦੀਪ ਸਿੰਘ ਗੁਰਦੁਆਰਾ ਮਲ੍ਹੋ ਸ਼ਹੀਦ ਵਾਲੇ ਦੀ ਸਾਲਾਨਾ ਬਰਸੀ ਅੱਜ
Ad Position 24