20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਰਮਪਾਲ ਬੁੱਟਰ ਨੇ ਬਲਤੇਜ ਪੰਨੂ ਨੂੰ ਮੀਡੀਆ ਇੰਚਾਰਜ ਬਣਾਉਣ 'ਤੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 23-11-2025
ਧਰਮਕੋਟ, 22 ਨਵੰਬਰ (ਪਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ 'ਤੇ ਇਕ ਮਹੱਤਵਪੂਰਨ ਸੰਗਠਨਾਤਮਿਕ ਤਬਦੀਲੀ ਕੀਤੀ ਗਈ ਹੈ | ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇਕਾਈ ਦੇ ਮੌਜੂਦਾ ਮਹਾਂ ਸਚਿਵ ਬਲਤੇਜ ਸਿੰਘ ਪੰਨੂ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਨਵਾਂ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨੂੰ ਪਾਰਟੀ ਵਿਚ ਇਕ ਵੱਡੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਪੰਨੂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ | ਇਸ ਮੌਕੇ ਸਰਪੰਚ ਪਰਮਪਾਲ ਸਿੰਘ ਬੁੱਟਰ ਨੇ ਬਲਤੇਜ ਸਿੰਘ ਪੰਨੂ ਦੀ ਤਾਰੀਫ ਕਰਦਿਆਂ ਕਿਹਾ ਕਿ ਪੰਨੂ ਨੇ ਹਰ ਸਮੇਂ ਸਮਾਜ ਲਈ ਸਮਰਪਿਤ ਰੂਪ ਵਿਚ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿਚ ਪੰਨੂ ਨੇ ਅਗਵਾਈ ਕਰਦਿਆਂ ਬੇਮਿਸਾਲ ਯੋਗਦਾਨ ਦਿੱਤਾ ਹੈ | ਇਸ ਮੌਕੇ ਉਨ੍ਹਾਂ ਨੇ ਬਲਤੇਜ ਸਿੰਘ ਪੰਨੂ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਨਵੀਂ ਡਿਊਟੀ ਲਈ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੇ ਤਜਰਬੇ ਅਤੇ ਕਾਬਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਾਜ਼ੀਆ ਡਰੀਮਜ਼ ਵਲੋਂ ਗੋਲਡ ਕੌਸਟ ਕਲੱਬ 'ਚ ਲਗਾਈ ਗਈ ਦੋ ਰੋਜ਼ਾ ਪ੍ਰਦਰਸ਼ਨੀ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ...
Ad Position 24