ਨੱਥੂਵਾਲਾ ਗਰਬੀ, 22 ਨਵੰਬਰ (ਨਵਦੀਪ ਸਿੰਘ)-ਗੁਰੂ ਤੇਗ ਬਹਾਦਰ ਜੀ, ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਅਤੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਲੰਗੇਆਣਾ ਪੁਰਾਣਾ ਵਿਖੇ 23 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ | ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਬਾਬਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੱਜ ਇਸ ਸਮਾਗਮ ਦੇ ਪਹਿਲੇ ਦਿਨ ਸ਼ਾਮ ਦੇ ਦੀਵਾਨਾ ਸਮੇਂ ਗੁਰਦੁਆਰਾ ਜਨਮ ਸਥਾਨ ਰੋਡੇ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਜੀ ਸੰਗਤਾਂ ਨੂੰ ਕਥਾ ਵਿਚਾਰ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਸਮਾਗਮਾਂ ਦਾ ਲਾਹਾ ਲੈਣ ਦੀ ਬੇਨਤੀ