22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਥੇਦਾਰ ਬਾਬਾ ਕਰਨੈਲ ਸਿੰਘ ਦੀ ਅਗਵਾਈ ਹੇਠ ਰਾਸ਼ਨ ਦਾ ਭਰਿਆ ਟਰੱਕ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਦੇ ਲੰਗਰਾਂ ਲਈ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ 'ਚ ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਮੋਗਾ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਰਾਸ਼ਨ ਦਾ ਭਰਿਆ ਟਰੱਕ ਜਿਸ ਵਿਚ ਦਾਲਾਂ ਛੋਲੇ, ਆਟਾ ਘਿਉ, ਦੁੱਧ ਫਲ ਅਤੇ ਹੋਰ ਸੁੱਕਾ ਰਾਸ਼ਨ ਰਵਾਨਾ ਕੀਤਾ ਗਿਆ | ਇਸ ਮੌਕੇ ਬਾਬਾ ਕਰਨੈਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਸ਼ਤਾਬਦੀ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋ ਪਹੁੰਚ ਰਹੀਆਂ ਹਨ ਜਿਸ ਦੇ ਲੰਗਰਾਂ ਦੇ ਪ੍ਰਬੰਧ ਲਈ ਇਲਾਕੇ ਦੀ ਸੰਗਤ ਵਲੋਂ ਇਹ ਰਾਸ਼ਨ ਇਕੱਠਾ ਕੀਤਾ ਗਿਆ ਜੋ ਅੱਜ ਭੇਜਿਆ ਗਿਆ ਹੈ | ਇਸ ਮੌਕੇ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ, ਗਿਆਨੀ ਹਰਪ੍ਰੀਤ ਸਿੰਘ ਧੱਲੇਕੇ, ਜਗਤਾਰ ਸਿੰਘ, ਮਲਕੀਤ ਸਿੰਘ, ਹਰਮੇਲ ਸਿੰਘ, ਜਸਵਿੰਦਰ ਸਿੰਘ ਭੁੱਲਰ, ਹਰਨੇਕ ਸਿੰਘ, ਮੰਗਲ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ ਮੱਲ੍ਹੀ, ਹਰਦਿਆਲ ਸਿੰਘ ਸੇਖਾ, ਜਗਦੇਵ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ, ਬਚਿੱਤਰ ਸਿੰਘ, ਡਾ. ਰੇਸ਼ਮ ਸਿੰਘ,, ਅਜਵਿੰਦਰ ਸਿੰਘ, ਕੁਲਦੀਪ ਸਿੰਘ, ਜੇ.ਈ. ਮਹਾਂਵੀਰ ਸਿੰਘ, ਮਲਕੀਤ ਸਿੰਘ ਪੰਜਾਬ ਪੁਲਿਸ ਵਾਲੇ
Ad Position 22
No active advertisement
ਪਿਛਲੀ ਖ਼ਬਰ ਕੇ.ਆਰ.ਬੀ. ਟਰੱਸਟ ਨੇ ਪੁਲਿਸ ਪ੍ਰਸ਼ਾਸਨ ਨੂੰ ਬੈਰੀਕੇਡ ਦਿੱਤੇ ਅਗਲੀ ਖ਼ਬਰ ਮੋਗਾ ਜ਼ਿਲ੍ਹੇ ਦੀ 30ਵੀਂ ਵਰ੍ਹੇਗੰਢ ਭਲਕੇ ਧੂਮਧਾਮ ਨਾਲ ਮਨਾਈ ਜਾਵੇਗੀ-ਜੱਸ ਢਿੱਲੋਂ
Ad Position 24