25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਸਰਕਾਰ ਕੇਂਦਰ ਵਲੋਂ ਜਾਰੀ ਗਰਾਂਟ ਨੂੰ ਆਪਣੀ ਕਹਿ ਕੇ ਲੋਕਾਂ ਨੂੰ ਗੁਮਰਾਹ ਨਾ ਕਰੇ-ਰਾਜਵਿੰਦਰ ਸਿੰਘ ਧਰਮਕੋਟ

Ad Position 21
No active advertisement
ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਖ਼ਜ਼ਾਨਾ ਪੂਰੀ ਤਰ੍ਹਾਂ ਨਾਲ ਖ਼ਾਲੀ ਹੈ, ਜਿਸ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹੋਏ ਹਨ ਸਗੋਂ ਖ਼ਜ਼ਾਨੇ ਨੂੰ ਭਰਨ ਅਤੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ | ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਲਈ ਸਰਕਾਰ ਕੋਲ ਪੈਸਾ ਨਹੀਂ ਹੈ | ਇਹ ਪ੍ਰਗਟਾਵਾ ਰਾਜਵਿੰਦਰ ਸਿੰਘ ਧਰਮਕੋਟ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ | ਉਨ੍ਹਾਂ ਕਿਹਾ ਕਿ ਅਜਿਹੇ ਵਿਚ ਝੂਠ ਆਸਰੇ ਬਣੀ ਇਸ ਸਰਕਾਰ ਦੇ ਵਿਧਾਇਕਾਂ ਵਲੋਂ ਜਿਹੜੇ ਨੀਂਹ ਪੱਥਰ ਧੜਾਧੜ ਰਖੇ ਜਾ ਰਹੇ ਹਨ, ਉਹ ਕੇਂਦਰ ਸਰਕਾਰ ਵਲੋਂ ਦਿੱਤੀ ਗਈ ਗਰਾਂਟ ਹੈ, ਜਿਸ ਨੂੰ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਸਰਕਾਰ ਦੀ ਪ੍ਰਾਪਤੀ ਦੀਆਂ ਢੀਂਗਾ ਮਾਰੀਆ ਜਾ ਰਹੀਆਂ ਹਨ | ਰਾਜਵਿੰਦਰ ਧਰਮਕੋਟ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਕੋਈ ਵੀ ਵਾਅਦੇ ਪੂਰੇ ਨਹੀਂ ਕੀਤੇ ਆਪ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਅਣਗੋਲਿਆਂ ਕਰਕੇ ਬਦਲੇ ਦੀ ਰਾਜਨੀਤੀ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ, ਜੋ ਪੰਜਾਬ ਦੀ ਤਰੱਕੀ ਵਿਚ ਸਭ ਤੋਂ ਵੱਡੀ ਰੁਕਾਵਟ ਹੈ | ਉਨ੍ਹਾਂ ਕਿਹਾ ਕਿ ਧੱਕੇ ਨੂੰ ਤਾਨਾਸ਼ਾਹੀ ਕਿਹਾ ਜਾਂਦਾ ਹੈ ਨਾ ਕਿ ਲੋਕਤੰਤਰ, ਆਪ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਇਸ ਸਰਕਾਰ ਨੂੰ ਲੈ ਬੈਠੇਗਾ |
Ad Position 22
No active advertisement
ਪਿਛਲੀ ਖ਼ਬਰ ਮਾਣਯੋਗ ਹਾਈ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਪ੍ਰਧਾਨ ਦੀ ਰਿਹਾਈ ਨਾਲ ਆਪ ਸਰਕਾਰ ਦੀ ਖੁੱਲ੍ਹੀ ਪੋਲ-ਸ... ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ 26 ਲੱਖ ਦੀ ਲਾਗਤ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਕੀਤਾ
Ad Position 24