25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੀ ਨਵੀ ਇਮਾਰਤ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੀ ਨਵੀਂ ਇਮਾਰਤ ਦਾ ਨਿਰੀਖਣ ਕੀਤਾ ਗਿਆ | ਸਕੂਲ ਵਿਹੜੇ ਵਿਚ ਪਹੁੰਚਣ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁੱਖ ਅਧਿਆਪਕਾ ਜਸਵਿੰਦਰਪਾਲ ਕੌਰ, ਅਧਿਆਪਕ ਹਰਸ਼ ਕੁਮਾਰ ਗੋਇਲ, ਪਰਮਜੀਤ ਕੌਰ, ਮਮਤਾ ਸ਼ਰਮਾ, ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਤੋਂ ਬਾਅਦ ਸਪੀਕਰ ਨੇ ਸਕੂਲ ਦੀਆਂ ਪ੍ਰਾਪਤ ਉਪਲਬਧੀਆਂ ਅਤੇ ਨਵੀਂ ਇਮਾਰਤ ਦੇ ਨਿਰਮਾਣ, ਬਿਹਤਰੀਨ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਡੀ.ਈ.ਓ. (ਐਲੀਮੈਂਟਰੀ) ਸ਼੍ਰੀਮਤੀ ਮੰਜੂ ਭਾਰਦਵਾਜ ਵਲੋਂ ਸਕੂਲ ਦੇ ਵਿਹੜੇ ਨੂੰ ਸੁੰਦਰ, ਆਕਰਸ਼ਕ ਅਤੇ ਗੁਣਵੱਤਾ ਵਾਲਾ ਬਣਾਇਆ | ਉਨ੍ਹਾਂ ਨੇ ਕਲਾਸਾਂ ਦਾ ਨਿਰੀਖਣ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ, ਪ੍ਰਦਰਸ਼ਨ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਉਪਲਬਧੀਆਂ ਪ੍ਰਤੀ ਸੰਤੁਸ਼ਟੀ ਜ਼ਾਹਿਰ ਕੀਤੀ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਬਣਾਏ ਮਜ਼ਬੂਤ ਰਿਸ਼ਤਿਆਂ, ਕੰਮ ਪ੍ਰਤੀ ਸਮਰਪਣ ਅਤੇ ਗੁਣਵੱਤਾ ਪੂਰਨ ਸਿੱਖਿਆ ਲਈ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ | ਸੰਧਵਾਂ ਨੇ ਸਕੂਲ ਇਮਾਰਤ, ਵਾਤਾਵਰਣ ਅਤੇ ਸੁਵਿਧਾਵਾਂ ਵਿਚ ਆਏ ਸਕਾਰਾਤਮਿਕ ਬਦਲਾਅ ਵੇਖ ਕੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਇਸ ਸਕੂਲ ਨੂੰ ਹੋਰ ਵੀ ਗੁਣਵੱਤਾ ਅਤੇ ਆਦਰਸ਼ ਬਣਾਉਣ ਲਈ ਆਪਣੇ ਕੋਟੇ ਤੋਂ ਗ੍ਰਾਂਟ-ਇਨ-ਏਡ ਪ੍ਰਦਾਨ ਕਰਨਗੇ | ਇਸ ਮੌਕੇ ਸਕੂਲ ਦੀਆਂ ਅਧਿਆਪਕਾ ਪਰਮਜੀਤ ਕੌਰ, ਮਮਤਾ ਸ਼ਰਮਾ, ਅਮਨਦੀਪ ਕੌਰ, ਸ਼ਾਲੂ ਰਾਣੀ ਬਾਂਸਲ, ਸਕੂਲ ਸਟਾਫ਼, ਹਰਦੀਪ ਸਿੰਘ ਲੋਧੀ ਸਾਬਕਾ ਪ੍ਰਧਾਨ ਬਾਰ ਕੌਂਸਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਲੈੱਕਟਰੋਹੋਮਿਓਪੈਥਿਕ ਡਾਕਟਰਜ਼ ਦੀ ਨਵੰਬਰ ਮਹੀਨੇ ਦੀ ਮੀਟਿੰਗ ਅਗਲੀ ਖ਼ਬਰ ਮਾਣਯੋਗ ਹਾਈ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਪ੍ਰਧਾਨ ਦੀ ਰਿਹਾਈ ਨਾਲ ਆਪ ਸਰਕਾਰ ਦੀ ਖੁੱਲ੍ਹੀ ਪੋਲ-ਸ...
Ad Position 24