ਧਰਮਕੋਟ, 22 ਨਵੰਬਰ (ਪਰਮਜੀਤ ਸਿੰਘ)-ਧਰਮਕੋਟ ਦੇ ਨੇੜਲੇ ਪਿੰਡ ਫ਼ਿਰੋਜ਼ ਵਾਲਾ ਬਾਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਸ਼ਹਿਰੀ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 23 ਨਵੰਬਰ ਨੂੰ ਦੀਨਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਅਸੀਂ ਬਹੁਤ ਹੀ ਵਡਭਾਗਾ ਵਾਲੇ ਹਾਂ ਜਿਨ੍ਹਾਂ ਨੂੰ 350 ਸਾਲਾ ਸਥਾਪਨਾ ਦਿਵਸ ਮਨਾਉਣ ਨੂੰ ਮਿਲਿਆ ਹੈ | ਇਸ ਮੌਕੇ ਉਨ੍ਹਾਂ ਨਾਲ ਹਰਜੀਤ ਸਿੰਘ ਫ਼ਿਰੋਜ਼ਵਾਲ, ਕਾਲਕਾ ਸਿੰਘ, ਪ੍ਰੀਤਮ ਸਿੰਘ, ਜਗਦੀਪ ਸਿੰਘ ਸ਼ਾਹ ਵਾਲਾ ਜਗਤਾਰ ਸਿੰਘ, ਕੁਲਵਿੰਦਰ ਸਿੰਘ ਮੱਲ੍ਹੀ, ਸੁਖਚੈਨ ਸਿੰਘ, ਲਵਪ੍ਰੀਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |