26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰੀ ਅਬੈਕਸ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 23-11-2025
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਕਸ਼ਮ ਅਕੈਡਮੀ ਦੀ ਵਿਦਿਆਰਥਣ ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰ ਦੇ ਅਬੈਕਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜੋ ਕਿ ਅਕੈਡਮੀ ਤੇ ਸ਼ਹਿਰ ਲਈ ਮਾਣ ਵਾਲੀ ਗੱਲ ਹੈ | ਅਕੈਡਮੀ ਦੀ ਡਾਇਰੈਕਟਰ ਟੀਨਾ ਗਰਗ ਨੇ ਦੱਸਿਆ ਕਿ ਪੂਰੇ ਭਾਰਤ ਤੋਂ 16 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ ਸੀ, ਜਿਸ ਵਿਚ ਅਕੈਡਮੀ ਦੀ ਵਿਦਿਆਰਥਣ ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਕੇ ਮਾਣ ਵਧਾਇਆ ਹੈ | ਵਿਕਰਮਜੀਤ ਕੌਰ ਨੇ 8 ਮਿੰਟ 19 ਸੈਕੰਡ 'ਚ 100 ਸਮ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ | ਅਕਾਲ ਅਕੈਡਮੀ ਸਕੂਲ ਦੀ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਤੇ ਟੀਨਾ ਗਰਗ ਵਲੋਂ ਵਿਦਿਆਰਥਣ ਵਿਕਰਮਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅੰਗ ਦਾਨ ਕਰਨ ਲਈ ਪ੍ਰਣ ਕਰਕੇ ਫਾਰਮ ਭਰਨੇ ਚਾਹੀਦੇ ਹਨ-ਐੱਸ.ਐੱਮ.ਓ. ਅਗਲੀ ਖ਼ਬਰ 22 ਗਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ
Ad Position 24