26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੀਆਂ-ਵਿਧਾਇਕ ਲਾਡੀ ਢੋਸ

Ad Position 21
No active advertisement
ਅਜੀਤ ਡੈਸਕ 24-11-2025
ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮਾਂ 'ਚ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ 'ਚ ਸੰਗਤਾਂ ਦੇ ਸਹਿਯੋਗ ਜਥਿਆਂ ਸਮੇਤ ਸ਼ਮੂਲੀਅਤ ਕਰਨਗੀਆਂ | ਜਾਣਕਾਰੀ ਦਿੰਦਿਆਂ ਹਲਕਾ ਧਰਮਕੋਟ ਦੇ ਨੌਜਵਾਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ ਗੁਰੂ ਸਾਹਿਬਾਨ, ਸੂਰਬੀਰ ਜੋਧਿਆਂ, ਮਹਾਨ ਸ਼ਹੀਦਾਂ ਦੀ ਯਾਦ 'ਚ ਹੋ ਰਹੇ ਧਾਰਮਿਕ ਸਮਾਗਮਾਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ | ਇਸ ਸਬੰਧ ਵਿਚ ਵੱਖ-ਵੱਖ ਥਾਵਾਂ ਤੋਂ ਆਰੰਭ ਨਗਰ ਕੀਰਤਨਾਂ ਦਾ ਹਰ ਇਲਾਕੇ ਅੰਦਰ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਪਿੰਡਾਂ 'ਚੋਂ ਸੰਗਤਾਂ ਨੂੰ ਸਮਾਗਮ 'ਤੇ ਲੈ ਕੇ ਜਾਣ, ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਯਾਦਗਾਰੀ ਸਮਾਗਮ ਮੌਕੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀ ਸ਼ਰਧਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ | ਵਿਧਾਇਕ ਪੰਡੋਰੀ ਨੇ ਦੱਸਿਆ ਕਿ ਤਿਆਰੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਗੂਆਂ, ਵਰਕਰਾਂ ਨੂੰ ਡਿਊਟੀਆਂ ਵੰਡ ਕੇ ਜ਼ਿੰਮੇਵਾਰੀ ਸੌਂਪੀ ਗਈ ਹੈ | ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕਾ ਧਰਮਕੋਟ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਯੂ.ਐਸ.ਏ., ਰਣਧੀਰ ਸਿੰਘ ਧੀਰਾ, ਮਹਿਕਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਮੋਗਾ ਵਿਖੇ ਕੀਤਾ ਵਾਈਬਸ 2025 ਸਮਾਗਮ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਇਆ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
Ad Position 24