26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਗੁਰਤੇਜ ਸਿੰਘ ਬੱਬੀ)-ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸੰਤ ਬਾਬਾ ਨਰੈਣ ਸਿੰਘ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਰੌਲੀ ਦੇ ਵੱਖ-ਵੱਖ ਪੜ੍ਹਾਵਾਂ ਲਈ ਰਵਾਨਾ ਹੋਇਆ ਤੇ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਦੇ ਪਿੱਛੇ ਪ੍ਰਸਿੱਧ ਕੀਰਤਨੀ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਦੇ ਹੋਏ ਸੰਗਤ ਨੂੰ ਗੁਰਬਾਣੀ ਦੇ ਰੂਹਾਨੀ ਰੰਗ ਵਿਚ ਰੰਗ ਦਿੱਤਾ | ਸੰਗਤਾਂ ਵਲੋਂ ਪਾਲਕੀ ਸਾਹਿਬ ਵਿਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪਾਂ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ, ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਤੇ ਢਾਡੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਾਣਮੱਤਾ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਬਾਬਾ ਤੇਗਾ ਸਿੰਘ ਰੌਲੀ ਵਾਲਿਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਬਾਬਾ ਸ਼ਾਮ ਸਿੰਘ ਬਾਬਾ ਨਰੈਣ ਸਿੰਘ ਵਿਖੇ ਸਮਾਪਤ ਹੋਇਆ | ਇਸ ਮੌਕੇ ਜਥੇਦਾਰ ਸੰਪੂਰਨ ਸਿੰਘ, ਜਥੇਦਾਰ ਸੁਖਦੇਵ ਸਿੰਘ ਸੁੱਖਾ, ਸਾਬਕਾ ਪੰਚ ਰਣਧੀਰ ਸਿੰਘ, ਜਗਰਾਜ ਸਿੰਘ ਜੱਗਾ ਸਾਬਕਾ ਮੈਂਬਰ ਪੰਚ, ਬਲਰਾਜ ਸਿੰਘ ਗਿੱਲ, ਬਲਦੇਵ ਸਿੰਘ, ਸੇਵਕ ਸਿੰਘ ਮਿਸਤਰੀ, ਗੁਰਵਿੰਦਰ ਸਿੰਘ, ਡਾ. ਰਮਨਦੀਪ ਸਿੰਘ, ਡਾ. ਬਲਰਾਜ ਸਿੰਘ, ਠਾਕੁਰ ਸਿੰਘ, ਕੇਵਲ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਰਾਜੂ, ਮੈਂਬਰ ਧਰਮਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਇਕਬਾਲ ਸਿੰਘ, ਜਸਵੀਰ ਸਿੰਘ, ਚਰਨਪ੍ਰੀਤ ਸਿੰਘ, ਮਨਵੀਰ ਸਿੰਘ, ਹਰਪਿੰਦਰ ਸਿੰਘ ਫ਼ੌਜੀ, ਬੱਬੂ ਗਿੱਲ ਕੈਨੇਡਾ, ਹਰਤੇਜ ਸਿੰਘ, ਜਰਨੈਲ ਸਿੰਘ ਬਿੱਟੂ, ਸਰਪੰਚ ਕੇਵਲ ਸਿੰਘ, ਪ੍ਰਧਾਨ, ਗੁਰਕਰਨ ਸਿੰਘ, ਮੱਘਰ ਸਿੰਘ ਨੰਬਰਦਾਰ, ਰਣਧੀਰ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾੜਵੀ ਹਿਡਮਾ ਸਮੇਤ ਕਮਿਊਨਿਸਟ ਇਨਕਲਾਬੀਆਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਮੁਜ਼ਾਹਰਾ... ਅਗਲੀ ਖ਼ਬਰ ਪਿੰਡ ਚੁੱਘਾ ਖ਼ੁਰਦ ਦੇ ਹਰ ਖੇਤ ਤੱਕ ਪਾਣੀ ਪਹੁੰਚਿਆ
Ad Position 24