26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮਾੜਵੀ ਹਿਡਮਾ ਸਮੇਤ ਕਮਿਊਨਿਸਟ ਇਨਕਲਾਬੀਆਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਰੈਲੀ ਕਰਨ ਉਪਰੰਤ ਮੋਗਾ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂੰਕੇ, ਜਮਹੂਰੀ ਅਧਿਕਾਰ ਸਭਾ ਦੇ ਆਗੂ ਦਰਸ਼ਨ ਸਿੰਘ ਤੂਰ ਨੇ ਦੱਸਿਆ ਕਿ ਸਾਮਰਾਜ ਤੇ ਦੇਸੀ ਕਾਰਪੋਰੇਟ ਵਲੋਂ ਦੇਸ਼ ਦੇ ਜਲ ਜੰਗਲ ਜ਼ਮੀਨ, ਖਣਿਜ ਪਦਾਰਥਾਂ ਦੀ ਲੁੱਟ ਖ਼ਿਲਾਫ਼ ਲੜ ਰਹੇ ਮਾਉਵਾਦੀ, ਆਦਿਵਾਸੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਬੀ.ਜੇ.ਪੀ., ਆਰ.ਐਸ.ਐਸ. ਕਾਨੂੰਨ ਤੇ ਸੰਵਿਧਾਨ ਨੂੰ ਛਿੱਕੇ ਟੰਗ ਕੇ ਸਿੱਧੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰ ਰਹੀ ਹੈ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਪ੍ਰਭਜੋਤ ਕੌਰ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਵੈਰੋਕੇ, ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ. ਗੁਰਮੇਲ ਮਾਛੀਕੇ ਨੇ ਕਿਹਾ ਕਿ ਇਕ ਪਾਸੇ ਆਦਿਵਾਸੀਆਂ ਦੀ ਕਤਲੋਗਾਰਤ ਹੋ ਰਹੀ ਹੈ ਤੇ ਨਾਲ ਦੀ ਨਾਲ ਕਾਰਪੋਰੇਟ ਦੀਆਂ ਕਰੇਨਾਂ ਜੰਗਲ ਉਜਾੜਨ ਲਈ ਪਹੁੰਚ ਰਹੀਆਂ ਹਨ | ਅਦਾਲਤਾਂ, ਮਨੁੱਖੀ ਅਧਿਕਾਰ ਕਮਿਸ਼ਨ ਚੁੱਪ ਬੈਠਾ ਹੈ | ਸਿੱਖ ਕੈਦੀ ਕਾਨੂੰਨ ਦੁਆਰਾ ਦਿੱਤੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਰਿਹਾਅ ਨਹੀਂ ਕੀਤੇ ਜਾ ਰਹੇ | ਇਸ ਮੌਕੇ ਚਮਕੌਰ ਸਿੰਘ ਰੋਡੇ, ਬੇਅੰਤ ਸਿੰਘ ਮੱਲੇਆਣਾ, ਸਤਨਾਮ ਸਿੰਘ ਡਾਲਾ, ਨਿਰਮਲ ਸਿੰਘ ਸੇਖਾ, ਜੀਵਨ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਪ੍ਰੀਤ ਸਿੰਘ ਰਾਜੇਆਣਾ ਨੇ ਸਭ ਦਾ ਧੰਨਵਾਦ ਕੀਤਾ | ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਢੁੱਡੀਕੇ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ...
Ad Position 24