ਸਮਾਲਸਰ, 23 ਨਵੰਬਰ (ਗੁਰਜੰਟ ਕਲਸੀ ਲੰਡੇ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਇੱਥੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਇਸ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮੱਲਕੇ ਰੋਡ, ਸ਼ਹੀਦ ਦਰਸ਼ਨ ਸਿੰਘ ਦੇ ਬੁੱਤ, ਗੁਰਦੁਆਰਾ ਸੱਚਖੰਡ ਸਾਹਿਬ ਆਦਿ ਥਾਵਾਂ ਤੋਂ ਲੰਘਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ | ਇਸ ਮੌਕੇ ਨਗਰ ਕੀਰਤਨ 'ਚ ਸ਼ਾਮਿਲ ਵਿਦਵਾਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹੀਦੀ, ਸਿਖ ਇਤਿਹਾਸ ਆਦਿ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਵੱਖ-ਵੱਖ ਥਾਵਾਂ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਵੀ ਦਿੱਤੇ ਗਏ | ਵੱਖਰੇ ਵੱਖਰੇ ਥਾਵਾਂ 'ਤੇ ਪੜਾਵਾਂ 'ਤੇ ਸੰਗਤ ਲਈ ਚਾਹ ਅਤੇ ਹੋਰ ਲੰਗਰ ਵਰਤਾਏ ਗਏ |