26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਡੀ.ਐਸ. ਬਲੌਸਮ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਇਤਿਹਾਸਕ ਵਿੱਦਿਅਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ ਤੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਦੇ ਸਦਕਾ ਸਕੂਲ ਦੇ ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਇਤਿਹਾਸਕ ਵਿੱਦਿਅਕ ਟੂਰ ਲਗਾਇਆ ਗਿਆ | ਟੂਰ 'ਚ ਤੀਸਰੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਦੇ ਬੱਚਿਆਂ ਨੇ ਹਿੱਸਾ ਲਿਆ | ਸਕੂਲ ਪ੍ਰਧਾਨ ਵਲੋਂ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਟੂਰ ਲਈ ਰਵਾਨਾ ਕੀਤਾ | ਇਸ ਟੂਰ 'ਚ ਬੱਚਿਆਂ ਨੂੰ ਇਤਿਹਾਸਕ ਗੁਰਦੁਆਰੇ ਸਾਹਿਬ ਦੇ ਦਰਸ਼ਨ ਕਰਵਾਏ ਗਏ ਜਿਨ੍ਹਾਂ 'ਚ ਸੁਲਤਾਨਪੁਰ ਲੋਧੀ, ਸ੍ਰੀ ਗੋਇੰਦਵਾਲ ਸਾਹਿਬ ਤੇ ਸ੍ਰੀ ਖਡੂਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਗਏ | ਬੱਚਿਆਂ ਨੇ ਬੜੇ ਹੀ ਅਨੁਸ਼ਾਸਨ ਵਿਚ ਰਹਿ ਕੇ ਗੁਰਦੁਆਰਿਆਂ ਦੇ ਦਰਸ਼ਨ ਦੀਦਾਰ ਕੀਤੇ | ਸਕੂਲ ਪਿ੍ੰਸੀਪਲ ਤੇਜਿੰਦਰ ਸਿੰਘ ਨੇ ਬੱਚਿਆਂ ਨੂੰ ਸਾਰੇ ਗੁਰਦੁਆਰਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਬਲਜਿੰਦਰ ਕੌਰ, ਪੂਜਾ ਰਾਣੀ, ਸੀਮਾ, ਕਿਰਨ ਬਾਲਾ, ਪੂਜਾ ਵਰਮਾ, ਰਾਣੀ, ਪਿ੍ਆ, ਜਸਪ੍ਰੀਤ ਕੌਰ, ਪਰਵਿੰਦਰ ਕੌਰ, ਚੀਨਾ, ਹੇਮ ਲਤਾ, ਅਨਮੋਲ, ਵੰਦਨਾ ਬਾਂਸਲ, ਪੂਜਾ ਗੁਪਤਾ, ਜਸਪ੍ਰੀਤ ਕੌਰ, ਸਰਬਜੀਤ ਕੌਰ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਨੇ ਹੜ੍ਹ ਪੀੜਤਾਂ ਦੀ ਮਦਦ ਦੀ ਕੀਤੀ ਸ਼ੁਰੂਆਤ-ਗਿੱਲ ਅਗਲੀ ਖ਼ਬਰ ਪ੍ਰਕਾਸ਼ ਸਮਾਗਮ ਸਾਡੇ ਲਈ ਇਕ ਮਹਾਨ ਮੌਕਾ ਅਜੋਕੀ ਪੀੜ੍ਹੀ ਨੂੰ ਇਤਿਹਾਸ ਨਾਲ ਜੋੜੀਏ-ਬਾਬਾ ਗੁਰਦੀਪ ਸਿੰਘ
Ad Position 24