27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲੱਖਾਂ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਯਤਨ ਕਰ ਰਹੀ ਹੈ | ਇਸ ਪਹਿਲਕਦਮੀ ਦੇ ਹਿੱਸੇ ਵਜੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਪਿੰਡ ਥੰਮਣ ਵਾਲਾ 'ਚ 33 ਲੱਖ 34 ਹਜ਼ਾਰ ਰੁਪਏ ਤੇ ਪਿੰਡ ਮੰਗੇਵਾਲਾ ਵਿਚ 11 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਅਤਿ-ਆਧੁਨਿਕ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸਰਪੰਚ ਇਕਬਾਲ ਸਿੰਘ ਥੰਮਣ ਵਾਲਾ, ਸਰਪੰਚ ਹਰਪ੍ਰੀਤ ਸਿੰਘ ਮੰਗੇਵਾਲਾ ਆਦਿ ਮੌਜੂਦ ਸਨ | ਇਸ ਤੋਂ ਪਹਿਲਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਥੰਮਣ ਵਾਲਾ ਤੇ ਮੰਗੇਵਾਲਾ ਪਿੰਡਾਂ ਵਿਚ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਥੰਮਣ ਵਾਲਾ ਅਤੇ ਮੰਗੇਵਾਲਾ ਵਿਚ ਬਣਾਏ ਜਾ ਰਹੇ ਅਤਿ-ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਵੱਲ ਇਕ ਵੱਡਾ ਕਦਮ ਹੋਵੇਗਾ | ਉਨ੍ਹਾਂ ਦੋਵਾਂ ਪਿੰਡਾਂ ਦੇ ਸਰਪੰਚਾਂ ਗੁਰਪ੍ਰੀਤ ਸਿੰਘ, ਸਰਪੰਚ ਇਕਬਾਲ ਸਿੰਘ ਅਤੇ ਗਰਾਮ ਪੰਚਾਇਤ ਦਾ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਤੇ ਸਤਿਕਾਰ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ 12ਵੀਂ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਸ਼ੁਰੂ ਅਗਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਸੀ.ਬੀ.ਐਸ.ਈ. ਰਿਜਨਲ ਸਾਇੰਸ ਪ੍ਰਦਰਸ਼ਨੀ 'ਚ ਰਿਹਾ ਮੋਹਰੀ
Ad Position 24