27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 24-11-2025
ਨਿਹਾਲ ਸਿੰਘ ਵਾਲਾ, 23 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਗਾਜੀਆਣਾ ਦੇ ਮੌਜੂਦਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਗ੍ਰਹਿ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਗੁਰਤੇਜ ਸਿੰਘ, ਜਗਸੀਰ ਸਿੰਘ, ਅੰਗਰੇਜ਼ ਸਿੰਘ, ਬੂਟਾ ਸਿੰਘ, ਕੁਲਬੀਰ ਸਿੰਘ ਸਮੇਤ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਭਾਰਤੀ ਪੱਤੋਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ | ਚੇਅਰਮੈਨ ਖਣਮੁੱਖ ਭਾਰਤੀ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਆਏ ਸਾਰੇ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਪਾਰਟੀ 'ਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਮੁਖਤਿਆਰ ਸਿੰਘ, ਹਰਮਾਨ ਸਿੰਘ ਪਾਲੋ, ਸੁਖਪ੍ਰੀਤ ਸਿੰਘ, ਰਾਜੂ ਸ਼ਾਂਤ, ਸਰਕਲ ਪ੍ਰਧਾਨ ਵਿਜੇ ਕੁਮਾਰ, ਦਰਸ਼ਨ ਸਿੰਘ, ਕਾਕਾ ਸਹੋਤਾ ਸੋਨੀ, ਸਰਪੰਚ ਕੁਲਦੀਪ ਸਿੰਘ, ਸਾਬਕਾ ਸੰਮਤੀ ਮੈਂਬਰ ਰੂਪ ਸਿੰਘ, ਚੰਦ ਸਿੰਘ ਮਧੇਕੇ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਸਰਕਲ ਪ੍ਰਧਾਨ ਰਾਮ ਸਿੰਘ ਪੱਤੋ, ਸੁਖਦਰਸ਼ਨ ਸਿੰਘ, ਗੁਰਬਖ਼ਸ਼ ਸਿੰਘ ਰਣੀਆਂ, ਅਤਿੰਦਰਪਾਲ ਸਿੰਘ ਦੀਨਾ, ਸਰਪੰਚ ਭਗਵੰਤ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਜਗਦੀਪ ਸਿੰਘ, ਚਰਨਜੀਤ ਸਿੰਘ, ਬੂਟਾ ਸਿੰਘ (ਸਾਰੇ ਪੰਚ), ਰਣ ਸਿੰਘ, ਹਰਜਿੰਦਰ ਸਿੰਘ, ਪ੍ਰਧਾਨ ਅਮਰਜੀਤ ਸਿੰਘ, ਅਮਰ ਸਿੰਘ, ਸੋਹਣਾ ਸਿੰਘ, ਤਰਸੇਮ ਸਿੰਘ, ਬੱਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੂਰਨ ਸਿੰਘ ਸਿਵੀਆ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ 12ਵੀਂ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਸ਼ੁਰੂ
Ad Position 24