27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਐਸ.ਡੀ.ਕਾਲਜ ਫ਼ਾਰ ਵੋਮੈਨ ਦੇ ਬੀ.ਵਾਕ ਵਿਭਾਗ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਕੋਰਸਾਂ ਦੇ ਐਲਾਨੇ ਨਤੀਜੇ 'ਚ ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਬੀ.ਵਾਕ ਵਿਭਾਗ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੇ ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥੀਆਂ ਨੂੰ ਪਾਸ ਹੋਣ 'ਤੇ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ | ਬੀ.ਵਾਕ ਫੂਡ ਪ੍ਰੋਸੈਸਿੰਗ ਐਡ ਕੁਆਲਿਟੀ ਮੈਨੇਜਮੈਂਟ ਦੇ ਦੂਜੇ ਸਮੈਸਟਰ ਤਾਨੀਆ ਜੋਸ਼ੀ ਨੇ 9.08 ਸੀ.ਜੀ.ਪੀ.ਏ. ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਤੇ ਕਾਲਜ 'ਚ ਪਹਿਲਾ ਸਥਾਨ, ਹਰਨੀਤ ਕੌਰ ਨੇ 9.00 ਸੀ.ਜੀ.ਪੀ.ਏ. ਲੈ ਕੇ ਕਾਲਜ 'ਚ ਦੂਜਾ ਤੇ ਦੀਆ ਨੇ 8.92 ਸੀ.ਜੀ.ਪੀ.ਏ. ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਚੌਥੇ ਸਮੈਸਟਰ 'ਚ ਰਾਧਿਕਾ ਖੁੱਲਰ ਨੇ 88.3 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਦੂਜਾ ਸਥਾਨ ਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਰਮਨਦੀਪ ਕੌਰ ਤੇ ਸਿਮਰਨਦੀਪ ਕੌਰ ਨੇ 83.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ 'ਚ ਦੂਜਾ ਸਥਾਨ ਹਾਸਲ ਕੀਤਾ | ਬੀ.ਵਾਕਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੇ ਛੇਵੇਂ ਸਮੈਸਟਰ 'ਚ ਏਕਮਜੋਤ ਕੌਰ ਨੇ 85.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਦੂਸਰਾ ਸਥਾਨ ਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਜਗਿਆਸਾ ਕੁਮਾਰੀ ਨੇ 78.42 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ 'ਚ ਦੂਜਾ ਸਥਾਨ ਤੇ ਸਾਕਸ਼ੀ ਨੇ 77.39 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਦਰਜਾ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਅਤੇ ਸਕੱਤਰ ਅਸ਼ੋਕ ਗਰਗ ਤੇ ਕਾਲਜ ਪ੍ਰਬੰਧਕੀ ਕਮੇਟੀ ਨੇ ਨੋਡਲ ਅਫ਼ਸਰ ਗਗਨਦੀਪ ਕੌਰ ਤੇ ਸਹਾਇਕ ਪ੍ਰੋਫੈਸਰ ਰਾਜਵੀਰ ਕੌਰ ਬੀ.ਵਾਕ ਫੂਡ ਪ੍ਰੋਸੈਸਿੰਗ ਐਡ ਕੁਆਲਿਟੀ ਮੈਨੇਜਮੈਂਟ ਤੇ ਵਿਦਿਆਰਥੀਆ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਏਾਜਲ ਹਾਰਟ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਮੈਰਾਥਨ ਅਗਲੀ ਖ਼ਬਰ ਸਾਬਕਾ ਭਾਜਪਾ ਪ੍ਰਧਾਨ ਤੇ ਸਾਬਕਾ ਕੌਂਸਲਰ ਤਰਲੋਚਨ ਸਿੰਘ ਗਿੱਲ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24