27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 24-11-2025
ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਬਠਿੰਡਾ ਰੋਡ 'ਤੇ ਸਥਿਤ ਪੁੱਡਾ ਤੋਂ ਮਾਨਤਾ ਪ੍ਰਾਪਤ ਕਾਲੋਨੀ ਅਰਵਿੰਦ ਨਗਰ ਦੇ ਵਸਨੀਕਾਂ ਵਲੋਂ ਨਵੀਂ ਬਣਾਈ ਗਈ ਅਰਵਿੰਦ ਨਗਰ ਵਿਕਾਸ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਸੰਤੋਖ ਸਿੰਘ ਚਾਨਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਵਿਕਾਸ ਕਮੇਟੀ ਦੇ ਚੇਅਰਮੈਨ ਓਮ ਪ੍ਰਕਾਸ਼ ਗੋਇਲ ਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਵਿਕਾਸ ਕਮੇਟੀ ਨੂੰ ਸੁਸਾਇਟੀ ਐਕਟ 1860 ਤਹਿਤ ਰਜਿਸਟਰਡ ਕਰਵਾ ਲਿਆ ਗਿਆ ਹੈ | ਮੀਟਿੰਗ ਦੌਰਾਨ ਅਰਵਿੰਦ ਨਗਰ ਵਿਕਾਸ ਕਮੇਟੀ ਦਾ ਬੈਂਕ ਖਾਤਾ ਖੁੱਲ੍ਹਵਾਉਣ ਦਾ ਨਿਰਣਾ ਲਿਆ ਗਿਆ ਤੇ ਬੈਂਕ ਖਾਤੇ ਨੂੰ ਆਪ੍ਰੇਟ ਕਰਨ ਲਈ ਪ੍ਰਧਾਨ, ਜਨਰਲ ਸਕੱਤਰ ਤੇ ਵਿੱਤ ਸਕੱਤਰ ਨੂੰ ਅਧਿਕਾਰਤ ਕੀਤਾ ਗਿਆ | ਮੀਟਿੰਗ ਵਿਚ ਅਰਵਿੰਦ ਨਗਰ ਦੀ ਦਿੱਖ ਨੂੰ ਹੋਰ ਸੰਵਾਰਨ ਲਈ ਵਿਕਾਸ ਕਮੇਟੀ ਦੇ ਅਹੁਦੇਦਾਰ ਨਾਜਰ ਸਿੰਘ ਸਿੱਧੂ ਮੁੱਖ ਸਰਪ੍ਰਸਤ, ਦਰਸ਼ਨ ਸਿੰਘ ਆਹੂਜਾ ਮੁੱਖ ਸਲਾਹਕਾਰ, ਅਜਮੇਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਥਾਪਰ ਮੀਤ ਪ੍ਰਧਾਨ, ਸੁਖਰਾਜ ਸਿੰਘ ਚਾਨਾ ਜੁਆਇੰਟ ਸਕੱਤਰ, ਮਨਦੀਪ ਸਿੰਘ ਸਰਾਂ ਵਿੱਤ ਸਕੱਤਰ, ਲਖਵਿੰਦਰ ਸਿੰਘ ਸਿੱਧੂ ਆਰਗੇਨਾਈਜਰ ਸਕੱਤਰ, ਹਰਵਿੰਦਰ ਸਿੰਘ ਪੁਰਬਾ ਪ੍ਰੈਸ ਸਕੱਤਰ, ਨਵਦੀਪ ਸਿੰਘ ਚਾਨਾ ਤਕਨੀਕੀ ਸਲਾਹਕਾਰ, ਕਾਰਜਕਾਰਨੀ ਕਮੇਟੀ ਮੈਂਬਰ ਲਖਵਿੰਦਰ ਅਰੋੜਾ, ਅਸ਼ੋਕ ਦਾਬੜਾ, ਰਾਜਿੰਦਰ ਸਿੰਘ ਬਰਾੜ ਅਤੇ ਸਪੈਸ਼ਲ ਇਨਵਾਇਟੀ ਹਰਜਿੰਦਰ ਸਿੰਘ ਰਾਜੂ ਗਿੱਲ ਅਤੇ ਗੁਰਿੰਦਰ ਸਿੰਘ ਚਾਨਾ ਨੇ ਆਪੋ-ਆਪਣੇ ਸੁਝਾਅ ਦਿੱਤੇ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜਲਦ ਹੀ ਕਲੋਨੀ ਦੇ ਪ੍ਰਮੋਟਰ ਜਾਂ ਪ੍ਰਮੋਟਰ ਦੇ ਪ੍ਰਤੀਨਿਧ ਨਾਲ ਮੀਟਿੰਗ ਕਰਕੇ ਅਰਵਿੰਦ ਨਗਰ ਦੇ ਵਸਨੀਕਾਂ ਦੀ ਬਿਹਤਰੀ ਲਈ ਅਗਲੇ ਫ਼ੈਸਲੇ ਲਏ ਜਾਣਗੇ | ਮੀਟਿੰਗ ਨਿਸ਼ਚਿਤ ਕਰਵਾਉਣ ਲਈ ਅਰਵਿੰਦ ਨਗਰ ਵਿਕਾਸ ਕਮੇਟੀ ਦੇ ਜਨਰਲ ਸਕੱਤਰ ਪ੍ਰੇਮ ਚਾਵਲਾ ਦੀ ਡਿਊਟੀ ਲਗਾਈ ਗਈ |
Ad Position 22
No active advertisement
ਪਿਛਲੀ ਖ਼ਬਰ 'ਆਪ' ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ-ਪ੍ਰੇਮ ਚੰਦ ਚੱਕੀ ਵਾਲੇ ਅਗਲੀ ਖ਼ਬਰ ਨੈਤਿਕ ਸਿੱਖਿਆ ਪੇਪਰ 'ਚ ਜਸਮੀਨ ਸਿੰਘ ਤੇ ਲਵਪ੍ਰੀਤ ਕੌਰ ਨੇ ਮੈਰਿਟ 'ਚ ਸਥਾਨ ਬਣਾਇਆ
Ad Position 24