27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

'ਆਪ' ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ-ਪ੍ਰੇਮ ਚੰਦ ਚੱਕੀ ਵਾਲੇ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਮੁੱਚੇ ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਪ ਪਾਰਟੀ ਦੀ ਸਰਕਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਕਰਕੇ ਪੂਰੀ ਤਰ੍ਹਾਂ ਬਣਿਆ ਹੋਇਆ ਹੈ ਤੇ ਉਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਇਸੇ ਤਰ੍ਹਾਂ ਸਾਥ ਦੇਣਗੇ ਜਿਵੇਂ ਉਨ੍ਹਾਂ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਦਿੱਤਾ | ਇਹ ਪ੍ਰਗਟਾਵਾ ਆਪ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਮੋਹਰ ਹੈ ਅਤੇ ਇਸ ਚੋਣ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਮੁੱਢ ਬੰਨ੍ਹ ਦਿੱਤਾ ਹੈ ਤੇ ਸਾਲ 2027 ਦੀਆਂ ਚੋਣਾਂ ਵਿਚ ਆਪ ਪਾਰਟੀ ਆਪਣੀ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਸੱਤਾਧਾਰੀ ਸਰਕਾਰ ਨਗਰ ਨਿਗਮ ਦੀਆਂ ਚੋਣਾਂ ਨੂੰ ਹਥਿਆਉਣ ਲਈ ਕਰ ਰਹੀ ਗ਼ਲਤ ਵਾਰਡਬੰਦੀ-ਸੰਧੂ ਅਗਲੀ ਖ਼ਬਰ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੀ ਇਕੱਤਰਤਾ
Ad Position 24