ਨੱਥੂਵਾਲਾ ਗਰਬੀ, 23 ਨਵੰਬਰ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਸਾਲਾਨਾ ਸੱਭਿਆਚਾਰ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਦਿਆਰਥੀਆਂ ਦੁਆਰਾ ਸਾਰੀਆਂ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ ਜਿਨ੍ਹਾਂ 'ਚ ਭੰਗੜਾ, ਗਿੱਧਾ, ਝੂਮਰ ਆਦਿ ਸ਼ਾਮਲ ਸਨ | ਇਸ ਤੋਂ ਇਲਾਵਾ ਪ੍ਰੋਗਰਾਮ 'ਚ ਪੂਰੇ ਸੈਸ਼ਨ ਦੌਰਾਨ ਵੱਖ-ਵੱਖ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਦਸਵੀਂ ਤੇ ਬਾਰ੍ਹਵੀਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਤੇ ਖੇਡਾਂ ਦੇ ਖੇਤਰ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੌਜੂਦ ਮਹਾਨ ਸ਼ਖ਼ਸੀਅਤਾਂ ਦੁਆਰਾ ਇਨ੍ਹਾਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ | ਪ੍ਰੋਗਰਾਮ ਵਿਚ ਮੌਜੂਦ ਨਗਰ ਦੇ ਮੋਹਤਵਾਰ ਸੱਜਣਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਅੰਤ 'ਚ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਰੁਮਾਣਾ ਵਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਸਮੁੱਚੀ ਸਕੂਲ ਕਮੇਟੀ ਤੇ ਸਕੂਲ ਦੇ ਚੇਅਰਪਰਸਨ ਜਤਿੰਦਰ ਸਿੰਘ ਰੰਧਾਵਾ ਦੁਆਰਾ ਪਹੁੰਚੇ ਹੋਏ ਮੁੱਖ ਮਹਿਮਾਨਾਂ ਦਾ ਨਿੱਘੇ ਸ਼ਬਦਾਂ ਦੁਆਰਾ ਧੰਨਵਾਦ ਕੀਤਾ | ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |