27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੋਗਾ-2 'ਚ ਸਰਕਾਰੀ ਕੰਨਿਆ ਸਕੂਲ ਖੋਸਾ ਕੋਟਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਮੋਗਾ-2 ਦੀ ਸਾਇੰਸ ਪ੍ਰਦਰਸ਼ਨੀ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਧੱਲੇਕੇ ਕੇ ਵਿਖੇ ਲਗਾਈ ਗਈ | ਜਿੱਥੇ ਬਲਾਕ ਮੋਗਾ-2 ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਜਿਸ 'ਚ ਐਲੀਮੈਂਟਰੀ ਤੇ ਸੈਕੰਡਰੀ ਪੱਧਰ 'ਤੇ ਵੱਖ-ਵੱਖ ਸੱਤ ਥੀਮ ਸਨ ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੋਸਾ ਕੋਟਲਾ ਦੇ ਵਿਦਿਆਰਥੀਆਂ ਦਾ ਇੰਚਾਰਜ ਪਿ੍ੰਸੀਪਲ ਜਤਿੰਦਰਪਾਲ ਸਿੰਘ ਦੀ ਅਗਵਾਈ ਵਿਚ ਸਾਇੰਸ ਮਾਸਟਰ ਰਾਜਿੰਦਰ ਕੁਮਾਰ ਸ਼ਰਮਾ, ਸਾਇੰਸ ਮਾਸਟਰ ਲਖਵਿੰਦਰ ਸਿੰਘ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਐਲੀਮੈਂਟਰੀ ਪੱਧਰ 'ਤੇ ਸੁਖਵੀਰ ਕੌਰ, ਅਭਿਨੂਰ ਕੌਰ, ਸਿਮਰਨਦੀਪ ਕੌਰ, ਸ਼ਰਨਪ੍ਰੀਤ ਕੌਰ ਨੇ ਵੱਖ-ਵੱਖ ਥੀਮਾਂ ਵਿਚ ਪਹਿਲੀ ਪੁਜ਼ੀਸ਼ਨ, ਅਮਨਜੋਤ ਕੌਰ ਨੇ ਦੂਜੀ ਅਤੇ ਪਵਨਦੀਪ ਕੌਰ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਸੈਕੰਡਰੀ ਵਰਗ ਵਿਚ ਜਮਾਤ ਦਸਵੀਂ ਦੀ ਸ਼ਗਨਜੋਤ ਕੌਰ, ਹਰਜੋਤ ਕੌਰ, ਮਨਜੋਤ ਕੌਰ, ਨਵਨੀਤ ਕੌਰ, ਲਖਵਿੰਦਰ ਕੌਰ, ਗੁਰਮਨਪ੍ਰੀਤ ਕੌਰ ਨੇ ਪਹਿਲੀ ਪੁਜ਼ੀਸ਼ਨ ਅਤੇ ਅਰਸ਼ਪ੍ਰੀਤ ਕੌਰ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਜ਼ਿਕਰਯੋਗ ਹੈ ਖੋਸਾ ਕੋਟਲਾ ਦੇ ਵਿਦਿਆਰਥੀਆਂ ਨੇ ਸੱਤ ਦੇ ਸੱਤ ਥੀਮਾਂ ਵਿਚੋਂ ਛੇ ਵਿਚ ਪਹਿਲੀ ਪੁਜ਼ੀਸ਼ਨ ਅਤੇ ਇਕ ਵਿਚ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਐਲੀਮੈਂਟਰੀ ਅਤੇ ਸੈਕੰਡਰੀ ਪੱਧਰ 'ਤੇ ਓਵਰਆਲ ਟਰਾਫ਼ੀ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹੀ ਪ੍ਰਾਪਤ ਕੀਤੀ | ਸਕੂਲ ਪਹੁੰਚਣ 'ਤੇ ਇੰਚਾਰਜ ਪਿ੍ੰਸੀਪਲ, ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜੇਤੂ ਵਿਦਿਆਰਥੀਆਂ ਤੇ ਗਾਈਡ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਲੈਕਚਰਾਰ ਬਲਵਿੰਦਰ ਸਿੰਘ, ਤੇਜਿੰਦਰਪਾਲ ਸਿੰਘ, ਮੈਡਮ ਹਰਪ੍ਰੀਤ ਕੌਰ, ਮੈਡਮ ਮੋਨਿਕਾ, ਮਾਸਟਰ ਕੇਡਰ ਵਿਚ ਮੈਡਮ ਕਰਮਜੀਤ ਕੌਰ, ਵਰਜੀਤ ਕੌਰ, ਰਵਿੰਦਰ ਕੌਰ, ਮਮਤਾ ਰਾਣੀ, ਪ੍ਰਦੀਪ ਕੌਰ, ਸੀਮਾ ਰਾਣੀ, ਰਮਨਦੀਪ ਕੌਰ ਨੇਹਾ, ਮਨਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਜਰਨੈਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਤੋਂ ਪਿ੍ੰਸੀਪਲ ਤਰੱਕੀਆਂ ਤੁਰੰਤ ਕੀਤੀਆਂ ਜਾਣ-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਸ਼ਹੀਦੀ ਸ਼ਤਾਬਦੀ ਦਿਵਸ ਮਨਾਇਆ
Ad Position 24