ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਜਗਰਾਉਂ ਵਿਖੇ ਇਕ ਰੋਜ਼ਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਦਸਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸੈਮੀਨਾਰ 'ਚ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਅੰਗਰੇਜ਼ੀ ਭਾਸ਼ਾ ਵਿਚ ਸਵਾਲ ਜਵਾਬਾਂ ਰਾਹੀਂ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਪੂਰੀ ਇਮਾਨਦਾਰੀ, ਦਿ੍ੜਤਾ ਨਾਲ ਅੱਗੇ ਵਧਣਾ ਚਾਹੀਦਾ ਹੈ, ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ | ਸਕੂਲ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਸੈਮੀਨਾਰ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਅੱਗੋਂ ਤੋਂ ਹੋਰ ਵੀ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਨੀਅਰ ਮੈਡਮ ਜਗਵਿੰਦਰ ਕੌਰ ਕਲਸੀ, ਸੁਖਵਿੰਦਰ ਕੌਰ, ਚਰਨਜੀਤ ਕੌਰ, ਜੈਸਮੀਨ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਰਿੰਪੀ, ਮਨਪ੍ਰੀਤ ਕੌਰ ਗੁਰਜੀਤ, ਮਨਦੀਪ ਸਿੰਘ ਕੋਕਰੀ ਆਦਿ ਹਾਜ਼ਰ ਸਨ |