18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ 'ਚ ਪੁੱਜੇ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੱਧੂ

Ad Position 21
No active advertisement
ਅਜੀਤ ਡੈਸਕ 25-11-2025
ਮੋਗਾ, 24 ਨਵੰਬਰ (ਗੁਰਤੇਜ ਸਿੰਘ ਬੱਬੀ)-ਅੱਜ ਸੰਸਦ ਭਵਨ ਨਵੀਂ ਦਿੱਲੀ ਵਿਖੇ ਭਾਰਤ ਦੇ ਚੀਫ਼ ਜਸਟਿਸ ਦੇ ਸਹੁੰ ਚੁੱਕ ਸਮਾਗਮ 'ਚ ਸਮੁੱਚੇ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਜਿਸ ਦੇ ਚੱਲਦਿਆਂ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਵੀ ਹਿੱਸਾ ਲਿਆ | ਬਾਰ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਾਰ ਐਸੋਸੀਏਸ਼ਨ ਪੰਜਾਬ ਦੇ ਸਾਰੇ ਪ੍ਰਧਾਨਾਂ ਨੇ ਜਿੱਥੇ ਚੀਫ਼ ਜਸਟਿਸ ਸੂਰੀਆ ਕਾਂਤ ਨੂੰ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ, ਉੱਥੇ ਉਨ੍ਹਾਂ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣ ਦੀ ਵਧਾਈ ਵੀ ਦਿੱਤੀ ਗਈ | ਐਡਵੋਕੇਟ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਚੀਫ਼ ਜਸਟਿਸ ਸੂਰੀਆ ਕਾਂਤ ਪੰਜਾਬ ਹਰਿਆਣਾ ਹਾਈਕੋਰਟ ਵਿਚ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਸਨ ਜਿੱਥੇ ਉਨ੍ਹਾਂ ਦਾ ਪੁੱਜਣ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਸੀ ਤੇ ਸਮੁੱਚੇ ਵਕੀਲ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਲਿਖਤੀ ਤੌਰ 'ਤੇ ਦੱਸਿਆ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਹੀ ਸੰਸਾਰ ਵਸ ਰਿਹਾ ਹੈ-ਪਿ੍ੰ. ਨਵਨੀਤ ਕੌਰ ਅਗਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਅਮਨਦੀਪ ਕੌਰ ਨੂੰ ਧਮਕੀਆਂ ਖ਼ਿਲਾਫ਼ ਮੰਗ ਪੱਤਰ ਦਿੱਤਾ
Ad Position 24