ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ ਗਿਆ | ਵਿਦਿਆਰਥੀਆਂ ਨਾਲ ਗੁਰੂ ਸਾਹਿਬ ਦੇ ਜੀਵਨ ਨੂੰ ਹਰ ਰੋਜ਼ ਇਕ ਸਾਖੀ ਦੇ ਰੂਪ 'ਚ ਸਾਂਝਾ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਇਹ ਸੰਸਾਰ ਵੱਸ ਰਿਹਾ ਹੈ | ਅਸੀਂ ਆਪਣੇ ਬੱਚਿਆਂ ਨੂੰ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਲਈ ਪ੍ਰੇਰਿਤ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਇਤਿਹਾਸ ਤੋਂ ਜਾਣੂੰ ਹੋ ਸਕਣ | ਪੱਛਮੀ ਸੱਭਿਅਤਾ ਦੇ ਵਧ ਰਹੇ ਪ੍ਰਭਾਵ ਕਾਰਨ ਨੌਜਵਾਨ ਪੀੜ੍ਹੀ ਪਹਿਲਾਂ ਹੀ ਆਪਣੀ ਵਿਰਾਸਤ ਤੋਂ ਦੂਰ ਹੋ ਰਹੀ ਹੈ | ਮੇਰੀ ਸਮੁੱਚੀ ਮਾਨਵਤਾ ਤੇ ਸਾਰੇ ਵਿੱਦਿਅਕ ਅਦਾਰਿਆਂ ਨੂੰ ਅਪੀਲ ਹੈ ਕਿ ਅਸੀਂ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਹਰ ਧਰਮ ਨੂੰ ਉਸ ਦੀ ਬਣਦੀ ਮਾਨਤਾ ਦੇਈਏ | ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਗੁਰੂ ਸਾਹਿਬ ਜੀ ਸ਼ਹੀਦੀ ਦਿਹਾੜੇ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ |