18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਹਰੀ ਸਿੰਘ ਖਾਈ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਬਨਾਰਸੀ ਦਾਸ ਕੱਕੜ

Ad Position 21
No active advertisement
ਅਜੀਤ ਡੈਸਕ 25-11-2025
ਬਾਘਾ ਪੁਰਾਣਾ, 24 ਨਵੰਬਰ (ਟਿੰਕੂ ਕਾਠਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਖਾਈ ਨੂੰ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕਰਨ ਦੇ ਫੈਸਲੇ ਦਾ ਪਾਰਟੀ ਵਰਕਰਾਂ ਤੇ ਆਗੂਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ | ਸੀਨੀਅਰ ਸਿਟੀਜ਼ਨ ਦੇ ਪ੍ਰਧਾਨ ਬਨਾਰਸੀ ਦਾਸ ਕੱਕੜ ਨੇ ਕਿਹਾ ਕਿ ਹਰੀ ਸਿੰਘ ਖਾਈ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਪੱਧਰ 'ਤੇ ਨਵੀਂ ਤਾਕਤ ਤੇ ਮਜ਼ਬੂਤੀ ਪ੍ਰਾਪਤ ਹੋਵੇਗੀ | ਬਨਾਰਸੀ ਦਾਸ ਕੱਕੜ ਨੇ ਕਿਹਾ ਕਿ ਹਰੀ ਸਿੰਘ ਖਾਈ ਪਾਰਟੀ ਦੇ ਉਹ ਆਗੂ ਹਨ ਜਿਨ੍ਹਾਂ ਨੇ ਪਹਿਲਾਂ ਵੀ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਖਾਈ ਵਰਗੇ ਤਜਰਬੇਕਾਰ ਤੇ ਲੋਕਪਿ੍ਯ ਆਗੂ ਨੂੰ ਮੋਗਾ ਜ਼ਿਲ੍ਹੇ ਦੀ ਕਮਾਂਡ ਮਿਲਣ ਨਾਲ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ | ਬਨਾਰਸੀ ਦਾਸ ਕੱਕੜ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਸੁਵਿਧਾਵਾਂ ਲਈ ਵਚਨਬੱਧ ਰਹੀ ਹੈ | ਉਨ੍ਹਾਂ ਸਮੂਹ ਵਰਕਰਾਂ ਤੇ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋ ਕੇ ਮਿਹਨਤ ਕਰਨ ਤੇ ਨਵੀਂ ਜ਼ਿਲ੍ਹਾ ਲੀਡਰਸ਼ਿਪ ਦਾ ਪੂਰਾ ਸਾਥ ਦੇਣ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਜ਼ੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਆਸਟੇ੍ਰਲੀਆ ਦੇ ਵਿਜ਼ਟਰ ਵੀਜ਼ੇ
Ad Position 24