ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੰਥਕ ਜਥੇਬੰਦੀਆਂ, ਪੰਜਾਬ ਭਰ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੋਗਾ ਜ਼ਿਲ੍ਹੇ ਇਤਿਹਾਸਕ ਨਗਰ ਦੀਨਾਂ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਪਿੰਡ ਦੀਨਾਂ ਸਾਹਿਬ ਦੀ ਦਾਣਾ ਮੰਡੀ 'ਚ ਪ੍ਰਕਾਸ਼ ਕਰਵਾਏ ਗਏ ਜਿਸ 'ਚ ਸ਼ਾਮ ਦੇ ਸਮੇਂ ਮਹਾਨ ਕੀਰਤਨ ਦਰਬਾਰ 'ਚ ਰਾਗੀ ਸਿੰਘਾਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰਚਿਤ ਬਾਣੀ ਦੇ ਸ਼ਬਦਾਂ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਵਲੋਂ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਇਤਿਹਾਸ ਦੀ ਵਿਸਥਾਰ ਨਾਲ ਸਾਂਝ ਪਾਈ | ਤੀਸਰੇ ਦਿਨ ਸਮਾਗਮਾਂ ਦੀ ਸੰਪੂਰਨਤਾ ਸਮੇਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਥ ਪ੍ਰਸਿੱਧ ਢਾਡੀ ਜਥਿਆਂ ਤੇ ਕਵੀਸ਼ਰਾਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਸਮਾਗਮ 'ਚ ਪੰਜਾਬ ਭਰ ਤੋਂ ਪੱੁਜੇ ਸੈਂਕੜਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਈਮਾਨ ਸਿੰਘ ਮਾਨ, ਚਰਨਜੀਤ ਸਿੰਘ ਸੁਜੋਂ, ਕੰਵਰਪਾਲ ਸਿੰਘ ਬਿੱਟੂ, ਭਾਈ ਪਰਮਜੀਤ ਸਿੰਘ ਮੰਡ, ਭਾਈ ਗੁਰਦੀਪ ਸਿੰਘ ਬਠਿੰਡਾ, ਬੀਬੀ ਚਰਨਜੀਤ ਕੌਰ ਮੋਗਾ, ਭਾਈ ਮਨਦੀਪ ਸਿੰਘ ਖਾਲਸਾ, ਮਨਦੀਪ ਸਿੰਘ ਦੀਪ, ਭਾਈ ਨਰਾਇਣ ਸਿੰਘ ਚੌੜਾ, ਬਲਰਾਜ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਦੁੱਲਵਾਂ, ਹਰਪਾਲ ਸਿੰਘ ਬਲੇਰ, ਬਹਾਦਰ ਸਿੰਘ ਭਸੌੜ ਨੇ ਕਿਹਾ ਕਿ ਦੇਸ਼ ਦੀ ਹਕੂਮਤ ਨੇ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਸਿੱਖ ਕੌਮ ਨੂੰ ਕੋਈ ਵੀ ਇਨਸਾਫ ਨਹੀਂ ਦਿੱਤਾ ਤੇ ਹਮੇਸ਼ਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਲਈ ਆਪਣੀਆਂ ਕੇਂਦਰੀ ਸ਼ਕਤੀਆਂ ਦਾ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਦੇਸ਼ ਦੇ ਰਾਸ਼ਟਰਪਤੀ, ਪੰਜਾਬ ਸਰਕਾਰ ਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਪ੍ਰੋ. ਮਹਿੰਦਰਪਾਲ ਸਿੰਘ, ਮਾ. ਕਰਨੈਲ ਸਿੰਘ ਨਾਰੀਕੇ, ਜਤਿੰਦਰ ਸਿੰਘ ਥਿੰਦ, ਤੇਜਿੰਦਰ ਸਿੰਘ ਦਿਉਲ, ਹਰਪਾਲ ਸਿੰਘ ਕੁੱਸਾ, ਜਥੇਦਾਰ ਬਲਦੇਵ ਸਿੰਘ ਗਗੜਾ, ਜਰਨੈਲ ਸਿੰਘ ਦੌਧਰ, ਦਲਜੀਤ ਸਿੰਘ ਘੋਲੀਆ, ਬਲਰਾਜ ਸਿੰਘ ਜੈਮਲ ਵਾਲਾ, ਬਲਵਿੰਦਰ ਸਿੰਘ ਭੋਲਾ ਧੂੜਕੋਟ, ਜਸਪਾਲ ਸਿੰਘ ਕੁੱਸਾ, ਸਰਬਜੀਤ ਸਿੰਘ ਕੁੱਸਾ, ਅਮਰਜੀਤ ਸਿੰਘ ਡਾਲਾ, ਅੰਗਰੇਜ਼ ਸਿੰਘ ਤਖ਼ਤੂਪੁਰਾ, ਬਲੌਰ ਸਿੰਘ ਰੌਂਤਾ, ਬਲਤੇਜ ਸਿੰਘ ਪੱਤੋ, ਰੁਪਿੰਦਰ ਸਿੰਘ ਲੋਪੋ, ਮਨਜਿੰਦਰ ਸਿੰਘ ਕੈਨੇਡਾ, ਜਗਤਾਰ ਸਿੰਘ ਯੂ.ਐਸ.ਏ., ਜਗਰਾਜ ਸਿੰਘ ਯੂ.ਐਸ.ਏ., ਸਨਪ੍ਰੀਤ ਸਿੰਘ ਕੈਨੇਡਾ, ਗਗਨਦੀਪ ਸਿੰਘ ਜੈਮਲ ਵਾਲਾ, ਸੁਖਦੇਵ ਸਿੰਘ ਸੁੱਖਾ, ਲਵਪ੍ਰੀਤ ਸਿੰਘ ਮਾਨਸਾ ਆਦਿ ਸ਼ਾਮਿਲ ਸਨ |